ਭਲਕੇ ਪੰਜਾਬ ‘ਚ ਸਰਕਾਰੀ ਛੱਟੀ।

ਭਲਕੇ ਪੰਜਾਬ ‘ਚ ਸਰਕਾਰੀ ਛੱਟੀ।

20 ਦਸੰਬਰ: ਚੋਣ ਕਮਿਸ਼ਨ ਨੇ ਪੰਜਾਬ ਵਿਚ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਕਾਰਨ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ।ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ 5 ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਤੋਂ ਇਲਾਵਾ ਕੁਝ ਵਾਰਡ-ਵਾਰ ਜ਼ਿਮਨੀ ਚੋਣਾਂ 21 ਦਸੰਬਰ 2024 ਨੂੰ ਕਰਵਾਈਆਂ ਜਾਣਗੀਆਂ।21 ਦਸੰਬਰ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੇ ਤਹਿਤ ਮਿਉਂਸਪਲ ਬਾਡੀਜ਼ ਦੇ ਅਧਿਕਾਰ ਖੇਤਰ ਵਿੱਚ ਸਥਿਤ ਪੰਜਾਬ ਦੇ ਸਾਰੇ ਸਰਕਾਰੀ ਦਫਤਰਾਂ ਵਿੱਚ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ।ਸਿੱਖਿਆ ਵਿਭਾਗ ਵੱਲੋਂ ਵੀ ਸਬੰਧਤ ਜ਼ਿਿਲ੍ਹਆਂ ਵਿਚ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ।

 

Share this post