ਨਹੀਂ ਰਹੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ।
ਨਹੀਂ ਰਹੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ।
ਹਰਿਆਣਾ, 20 ਦਸੰਬਰ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ 89 ਸਾਲ ਦੀ ਉਮਰ ਦੇਹਾਂਤ ਹੋ ਗਿਆ ਹੈ।ਉਨ੍ਹਾਂ ਦੀ 12 ਵਜੇ ਤੋਂ ਬਾਅਦ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਮੌਤ ਹੋ ਗਈ। ਚੌਟਾਲਾ ਦੇ ਦੇਹਾਂਤ ਨਾਲ ਹਰਿਆਣਾ ਅਤੇ ਦੇਸ਼ ਦੀ ਰਾਜਨੀਤੀ ਵਿੱਚ ਸੋਗ ਦੀ ਲਹਿਰ ਹੈ।ਓਮ ਪ੍ਰਕਾਸ਼ ਚੌਟਾਲਾ ਸੱਤ ਵਾਰ ਵਿਧਾਇਕ ਅਤੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ।