ਪੰਜਾਬ ਦੇ ਇਨ੍ਹਾ ਜਿਲ੍ਹਿਆਂ‘ਚ ਧੁੰਦ ਦਾ ਯੈਲੋ ਅਲਰਟ ਜਾਰੀ।

ਪੰਜਾਬ ਦੇ ਇਨ੍ਹਾ ਜਿਲ੍ਹਿਆਂ‘ਚ ਧੁੰਦ ਦਾ ਯੈਲੋ ਅਲਰਟ ਜਾਰੀ।

20 ਦਸੰਬਰ: ਪੰਜਾਬ-ਚੰਡੀਗੜ੍ਹ ਦੇ ਲੋਕਾਂ ਨੂੰ ਸੀਤ ਲਹਿਰ ਤੋਂ ਕੋਈ ਰਾਹਤ ਨਹੀਂ ਮਿਲ ਰਹੀ। ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ਤੱਕ ਸੀਤ ਲਹਿਰ ਜਾਰੀ ਰਹੇਗੀ।ਇਨ੍ਹਾਂ 5 ਦਿਨਾਂ 'ਚ ਪੰਜਾਬ-ਚੰਡੀਗੜ੍ਹ ਦਾ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਵੀ ਸਕਦਾ ਹੈ। ਮੀਂਹ ਨੂੰ ਲੈ ਕੇ ਅਜੇ ਤੱਕ ਕੋਈ ਸੂਚਨਾ ਸਾਂਝੀ ਨਹੀਂ ਕੀਤੀ ਗਈ ਹੈ। ਜਿਸ ਤੋਂ ਬਾਅਦ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਰੂਪਨਗਰ ਵਿੱਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

 

Share this post