ਭਾਜਪਾ ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ : ਹਰਪਾਲ ਸਿੰਘ ਚੀਮਾ

ਭਾਜਪਾ ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 20 ਦਸੰਬਰ - ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਬੀ. ਆਰ. ਅੰਬੇਡਕਰ ਬਾਰੇ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਹਰਪਾਲ ਚੀਮਾ ਨੇ ਕਿਹਾ ਕਿ ਅਮਿਤ ਸ਼ਾਹ ਨੇ ਬਾਬਾ ਸਾਹਿਬ ਅੰਬੇਡਕਰ ਦਾ ਨਹੀਂ, ਦਲਿਤਾਂ ਦਾ ਅਪਮਾਨ ਕੀਤਾ ਹੈ।ਗ੍ਰਹਿ ਮੰਤਰੀ ਨੇ ਇਹ ਬਿਆਨ ਦੇ ਕੇ ਦੇਸ਼ ਦੇ ਦਲਿਤ ਭਾਈਚਾਰੇ ਨੂੰ ਨੀਚਾ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ।ਉਨ੍ਹਾਂ ਨੂੰ ਤੁਰੰਤ ਦੇਸ਼ ਦੀ ਜਨਤਾ ਤੋਂ ਮੁਆਫੀ ਮੰਗਣੀ ਚਾਹੀਦੀ ਹੈ।ਭਾਜਪਾ ਦੇਸ਼ ਦੇ ਸੰਵਿਧਾਨ ਅਤੇ ਬਾਬਾ ਸਾਹਿਬ ਅੰਬੇਡਕਰ ਨੂੰ ਨਫ਼ਰਤ ਕਰਦੀ ਹੈ। ਇਹ ਗੱਲ ਹਮੇਸਾਂ ਤੋਂ ਉਨ੍ਹਾਂ ਦੇ ਦਿਲ ਵਿਚ ਸੀ, ਉਸ ਦਿਨ ਉਨ੍ਹਾਂ ਦੀ ਜ਼ੁਬਾਨ 'ਤੇ ਆ ਗਈ।  ਇਹ ਗੱਲਾਂ ਦਰਸਾਉਂਦੀਆਂ ਹਨ ਕਿ ਭਾਰਤੀ ਜਨਤਾ ਪਾਰਟੀ ਦੇਸ਼ ਦੇ ਸੰਵਿਧਾਨ ਨੂੰ ਇਸ ਲਈ ਖਤਮ ਕਰਨਾ ਚਾਹੁੰਦੀ ਹੈ ਕਿਉਂਕਿ ਉਹ ਅੰਬੇਡਕਰ ਦੀ ਸੋਚ ਤੋਂ ਡਰਦੀ ਹੈ।

Share this post