ਧਾਮੀ ਨੇ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ

ਧਾਮੀ ਨੇ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ

21 ਦਸੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 23 ਦਸੰਬਰ 2024 ਨੂੰ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਬੁਲਾਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਇਕੱਤਰਤਾ ਜਰੂਰੀ ਮਾਮਲੇ 'ਤੇ ਵਿਚਾਰ ਕਰਨ ਲਈ ਬੁਲਾਈ ਗਈ ਹੈ, ਜੋ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ 23 ਦਸੰਬਰ ਨੂੰ ਦੁਪਹਿਰ 12 ਵਜੇ ਹੋਵੇਗੀ।ਇਕੱਤਰਤਾ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ।ਇਸ ਸਬੰਧ ਵਿੱਚ ਬੀਤੇ ਕੱਲ੍ਹ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

 

Share this post