ਪੰਜ ਪਿਆਰਿਆਂ ਨੇ ਧਾਮੀ ਨੂੰ ਲਗਾਈ ਧਾਰਮਿਕ ਸਜ਼ਾ।

ਪੰਜ ਪਿਆਰਿਆਂ ਨੇ ਧਾਮੀ ਨੂੰ ਲਗਾਈ ਧਾਰਮਿਕ ਸਜ਼ਾ।

ਅੰਮ੍ਰਿਤਸਰ, 25 ਦਸੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦੇ ਮਾਮਲੇ ‘ਚ ਅੱਜ ਅੰਮ੍ਰਿਤ ਸੰਚਾਰ ਦੌਰਾਨ ਪੰਜਾਂ ਪਿਆਰਿਆਂ ਅੱਗੇ ਪੇਸ਼ ਹੋਣ ਲਈ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ। ਇਸ ਤੋਂ ਪਹਿਲਾਂ ਧਾਮੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿੱਖ ਕੇ ਬੀਬੀ ਜਗੀਰ ਕੌਰ ਨੂੰ ਬੋਲੇ ਅਪਸ਼ਬਦਾਂ ਲਈ ਮੁਆਫੀ ਮੰਗੀ ਅਤੇ ਇਹ ਵੀ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਜੋ ਵੀ ਹੁਕਮ ਹੋਵੇਗਾ ਉਸ ਨੂੰ ਉਹ ਖਿੜੇ ਮੱਥੇ ਪ੍ਰਵਾਨ ਕਰਨਗੇ।ਧਾਮੀ ਨੂੰ  ਪੰਜ ਪਿਆਰਿਆਂ ਨੇ ਧਾਮੀ ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦੇ ਮਾਮਲੇ ‘ਚ ਇੱਕ ਘੰਟਾ ਝੂਠੇ ਭਾਂਡੇ ਮਾਂਜਣ ਅਤੇ ਜੋੜੇ ਸਾਫ ਕਰਨ ਦੀ ਧਾਰਮਿਕ ਸਜ਼ਾ ਸੁਣਾ ਦਿੱਤੀ ਹੈ।

Share this post