ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਦੀ ਹੋ ਸਕਦੀ ਹੈ ਗ੍ਰਿਫ਼ਤਾਰੀ?

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਦੀ ਹੋ ਸਕਦੀ ਹੈ ਗ੍ਰਿਫ਼ਤਾਰੀ?

 

ਨਵੀਂ ਦਿੱਲੀ, 25 ਦਸੰਬਰ:  ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦੋੋਸ਼ ਲਗਾਇਆ ਕਿ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ ਗ੍ਰਿਫ਼ਤਾਰ ਕਰਨ ਦੀ ਸਾਜ਼ਸ਼ ਰਚੀ ਜਾ ਰਹੀ ਹੈ। ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਭਾਜਪਾ ਇਨ੍ਹਾਂ ਦੋਵਾਂ ਯੋਜਨਾਵਾਂ ਤੋਂ ਘਬਰਾ ਗਈ ਹੈ।ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਆਤਿਸ਼ੀ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਸੀਨੀਅਰ ‘ਆਪ’ ਆਗੂਆਂ ਵਿਰੁਧ ਛਾਪੇ ਮਾਰੇ ਜਾਣਗੇ।ਉਨ੍ਹਾਂ ਇਹ ਗੱਲ ਸੋਸ਼ਲ ਮੀਡੀਆ ਪਲੈਟਫ਼ਾਰਮ ਐਕਸ ਤੇ ਇੱਕ ਪੋਸਟ ਵਿੱਚ ਕਿਹਾ।ਉਨ੍ਹਾਂ ਨੇ ਅਪਣੀ ਪੋਸਟ ਵਿਚ ਕਿਹਾ, “ਭਾਜਪਾ ਮਹਿਲਾ ਸਨਮਾਨ ਯੋਜਨਾ ਅਤੇ ਸੰਜੀਵਨੀ ਯੋਜਨਾ ਤੋਂ ਪੂਰੀ ਤਰ੍ਹਾਂ ਘਬਰਾ ਗਏ ਹਨ। ਉਨ੍ਹਾਂ ਅਗਲੇ ਕੁਝ ਦਿਨਾਂ ਵਿਚ ਫ਼ਰਜ਼ੀ ਕੇਸ ਬਣਾ ਕੇ ਮੁੱਖ ਮੰਤਰੀ ਆਤਿਸ਼ੀ ਜੀ ਨੂੰ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾਈ ਹੈ।”

 

Share this post