RDF ਦੇ ਮੁੱਦੇ ’ਤੇ ਪੰਜਾਬ ਦੇ ਉਚ-ਪੱਧਰੀ ਵਫ਼ਦ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ
RDF ਦੇ ਮੁੱਦੇ ’ਤੇ ਪੰਜਾਬ ਦੇ ਉਚ-ਪੱਧਰੀ ਵਫ਼ਦ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ
25 ਦਸੰਬਰ: ਪੰਜਾਬ ਦੀਆਂ ਮੰਡੀਆਂ ’ਚ ਵਿਕਣ ਵਾਲੇ ਅਨਾਜ ’ਤੇ ਲੱਗਣ ਵਾਲੀ ਤਿੰਨ ਫ਼ੀਸਦੀ ਪੇਂਡੂ ਵਿਕਾਸ ਫੰਡ ਫੀਸ ਦਾ ਮਾਮਲਾ: ਸਰਵ ਉੱਚ ਅਦਾਲਤ ਦੇ ਬਾਹਰ ਹੀ ਹੱਲ ਕਰਨ ਦੇ ਯਤਨਾਂ ਦੌਰਾਨ ਮੰਗਲਾਵਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਮੀਟਿੰਗ ’ਚ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੀ ਸਨ।ਵਿਕਰਮਜੀਤ ਨੇ ਕੇਂਦਰੀ ਵਿੱਤ ਮੰਤਰੀ ਨੂੰ ਕਿਹਾ ਕਿ ਅਨਾਜ ਦੀ ਖ਼ਰੀਦ ’ਤੇ ਪੰਜਾਬ-ਹਰਿਆਣਾ ’ਚ ਵਸੂਲੀ ਜਾਣ ਵਾਲੀ ਫੀਸ ਦੀ ਹੋਰ ਸੂਬਿਆਂ ਨਾਲ ਤੁਲਨਾ ਨਹੀਂ ਕੀਤੀ ਜਾਣੀ ਚਾਹੀਦੀ ਕਿਉਂਕਿ ਇਹ ਦੋਵੇਂ ਸੂਬੇ ਕੇਂਦਰੀ ਪੂਲ ’ਚ ਸਭ ਤੋਂ ਵੱਧ ਯੋਗਦਾਨ ਪਾਉਂਦੇ ਹਨ ਤੇ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਬਰਕਰਾਰ ਰੱਖਦੇ ਹਨ।ਵਿੱਤ ਮੰਤਰਾਲੇ ਦੇ ਉਸ ਪੱਤਰ, ਜਿਸ ਵਿਚ ਸਾਰੇ ਰਾਜਾਂ ਨੂੰ ਇੱਕ ਫੀਸਦੀ ਮੰਡੀ ਫੀਸ ਤੇ ਪੇਂਡੂ ਵਿਕਾਸ ਫੰਡ ਦੇਣ ਲਈ ਕਿਹਾ ਹੈ, ਉਸ ਦਾ ਹਵਾਲਾ ਦਿੰਦੇ ਹੋਏ ਚੀਮਾ ਨੇ ਕਿਹਾ ਪੰਜਾਬ ’ਚ 2000 ਮੰਡੀਆਂ ਹਨ ਅਤੇ ਮੰਡੀਆਂ ’ਚ ਅਨਾਜ ਲਿਆਉਣ ਲਈ 70 ਹਜ਼ਾਰ ਲਿੰਕ ਸੜਕਾਂ ਬਣਾਈਆਂ ਗਈਆਂ ਹਨ। ਜੇਕਰ ਆਰਡੀਐੱਫ ਨੂੰ ਫ਼ੀਸਦੀ ਤੱਕ ਘਟਾ ਦਿੱਤਾ ਜਾਂਦਾ ਹੈ ਤਾਂ ਇਹ ਸਾਰਾ ਸੜਕੀ ਨੈੱਟਵਰਕ ਬਰਬਾਦ ਹੋ ਜਾਵੇਗਾ ਤੇ ਮੰਡੀਆਂ ਦੀ ਹਾਲਤ ਵੀ ਤਰਸਯੋਗ ਹੋ ਜਾਵੇਗੀ।ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਇਹ ਮਾਮਲਾ ਖੁਰਾਕ ਤੇ ਸਪਲਾਈ ਮੰਤਰਾਲੇ ਦਾ ਹੈ ਤੇ ਉਹ ਮੰਤਰਾਲੇ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਗੱਲ ਕਰਨਗੇ। ਚੀਮਾ ਨੇ ਕਿਹਾ ਕਿ ਉਹ ਉਨ੍ਹਾਂ ਨੂੰ ਮਿਲੇ ਤੇ ਉਨ੍ਹਾਂ ਦੱਸਿਆ ਕਿ ਵਿੱਤ ਮੰਤਰਾਲੇ ਦੇ ਉਸ ਪੱਤਰ, ਕਾਰਨ ਖੁਰਾਕ ਤੇ ਸਪਲਾਈ ਮੰਤਰਾਲੇ ਨੇ ਆਰਡੀਐਫ ਨੂੰ ਰੋਕ ਦਿੱਤਾ ਹੈ। ਕੇਂਦਰੀ ਮੰਤਰੀ ਨੇ ਕਿਹਾ ਹੈ ਕਿ ਉਹ ਇਸ ਮਾਮਲੇ ’ਤੇ ਹਮਦਰਦੀ ਨਾਲ ਵਿਚਾਰ ਕਰਨਗੇ ਅਤੇ ਖੁਰਾਕ ਤੇ ਸਪਲਾਈ ਮੰਤਰਾਲੇ ਨਾਲ ਗੱਲ ਕਰਕੇ ਕੋਈ ਹੱਲ ਕੱਢਣਗੇ। ਕੇਂਦਰ ਸਰਕਾਰ ਨੇ ਅਨਾਜ ਦੀ ਖ਼ਰੀਦ ’ਤੇ ਆਰਡੀਐੱਫ ਤਿੰਨ ਫ਼ੀਸਦੀ ਤੋਂ ਘਟਾ ਕੇ ਜ਼ੀਰੋ ਅਤੇ ਮੰਡੀ ਫੀਸ ਤਿੰਨ ਫੀਸਦੀ ਤੋਂ ਘਟਾ ਕੇ ਦੋ ਕਰ ਦਿੱਤੀ ਹੈ, ਜਿਸ ਕਾਰਨ ਪੰਜਾਬ ਦਾ 8000 ਕਰੋੜ ਰੁਪਏ ਕੇਂਦਰ ਵੱਲ ਬਕਾਇਆ ਹੈ।