ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪੁੱਜੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ।
ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪੁੱਜੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ।
ਬਠਿੰਡਾ, 26 ਦਸੰਬਰ: ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਜਥੇਦਾਰੀ ਦੀਆਂ ਸੇਵਾਵਾਂ ਵਾਪਸ ਲੈਣ ਤੋਂ ਬਾਅਦ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਉਹਨਾਂ ਨੂੰ ਮਿਲਣ ਬਠਿੰਡਾ ਦੀ ਗ੍ਰੀਨ ਸਿਟੀ ਕਲੋਨੀ ਵਿੱਚ ਉਨਾਂ ਦੇ ਘਰ ਪੁੱਜੇ ਹਨ। ਸਮਝਿਆ ਜਾ ਰਿਹਾ ਹੈ ਕਿ ਪਿਛਲੇ ਦਿਨਾਂ ਦੌਰਾਨ ਹਰਪ੍ਰੀਤ ਸਿੰਘ ਦੀ ਕੀਤੀ ਕਿਰਦਾਰ ਕੁਸ਼ੀ ਅਤੇ ਹੋਰ ਮਸਲਿਆਂ ਸਬੰਧੀ ਦੋਵਾਂ ਦੀ ਗੱਲਬਾਤ ਹੋ ਸਕਦੀ ਹੈ। ਕਿਸੇ ਨੂੰ ਵੀ ਹਰਪ੍ਰੀਤ ਸਿੰਘ ਦੇ ਘਰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਡੇਰਾ ਮੁਖੀ ਦੀ ਸੁਰੱਖਿਆ ਲਈ ਪੁਲਿਸ ਜਰੂਰ ਤਾਇਨਾਤ ਕੀਤੀ ਹੋਈ ਹੈ।