ਖਨੌਰੀ ਸਰਹੱਦ ’ਤੇ ਪੰਜਾਬ ਬੰਦ ਨੂੰ ਲੈ ਕਿਸਾਨ ਜਥੇਬੰਦੀਆਂ ਨੇ ਕੀਤੀ ਮੀਟਿੰਗ।
ਖਨੌਰੀ ਸਰਹੱਦ ’ਤੇ ਪੰਜਾਬ ਬੰਦ ਨੂੰ ਲੈ ਕਿਸਾਨ ਜਥੇਬੰਦੀਆਂ ਨੇ ਕੀਤੀ ਮੀਟਿੰਗ।
ਖਨੌਰੀ, 26 ਦਸੰਬਰ- ਅੱਜ ਖਨੌਰੀ ਸਰਹੱਦ ’ਤੇ 30 ਦਸੰਬਰ ਨੂੰ ਪੰਜਾਬ ਬੰਦ ਕਰਨ ਨੂੰ ਲੈ ਕੇ ਅੱਜ ਕਿਸਾਨ ਯੂਨੀਅਨ ਅਤੇ ਹੋਰਨਾਂ ਭਰਾਤਰੀ ਜਥੇਬੰਦੀਆਂ ਵੱਲੋਂ ਸਾਂਝੀ ਮੀਟਿੰਗ ਕੀਤੀ ਗਈ। ।ਮੀਟਿੰਗ ਤੋਂ ਬਾਅਦ ਪੱਤਰਕਾਰਾਂ ਗੱਲਬਾਤ ਕਰਦਿਆਂ ਸਵਰਨ ਸਿੰਘ ਪੰਧੇਰ ਨੇ ਕਿਹਾ ਕਿ 30 ਦਸੰਬਰ, ਸੋਮਵਾਰ ਨੂੰ ਸਵੇਰੇ 7 ਵਜੇ ਤੋਂ 4 ਵਜੇ ਤੱਕ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ ਉਸ ਲਈ ਸਾਨੂੰ ਭਰਪੁਰ ਹੁੰਗਾਰਾ ਮਿਿਲਆ ਹੈ।ਸੋਮਵਾਰ ਨੂੰ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਦਫ਼ਤਰ ਬੰਦ ਰੱਖੇ ਜਾਣਗੇ। ਭਲਕੇ ਸਾਰੇ ਜ਼ਿਿਲ੍ਹਆਂ ਵਿੱਚ ਸਾਂਝੀ ਮੀਟਿੰਗ ਕੀਤੀ ਜਾਵੇਗੀ। ਪੰਜਾਬ ਬੰਦ ਵੱਲੇ ਦਿਨ ਰੇਲ ਲਾਈਨ ਤੇ ਸੜਕਾਂ ਵੀ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਟੋਲ ਪਲਾਜ਼ਾ ਯੂਨੀਅਨ ਆਗੂਆਂ ਨੇ ਕਿਹਾ ਕਿ ਉਹ ਹਰ ਟੋਲ ਪਲਾਜ਼ੇ ਉਤੇ ਬੈਨਰ ਲਗਾਇਆ ਜਾਵੇਗਾ।ਪੰਜਾਬ ਬੰਦ ਨੂੰ ਕਾਮਯਾਬ ਕਰਨ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾਣਗੇ। ਪਿੰਡਾਂ ਦੀਆਂ ਸਾਰੀਆਂ ਗੁਰਦੁਆਰਾ ਕਮੇਟੀ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਅਨਾਊਸਮੈਂਟ ਕਰਕੇ ਇਸ ਦਾ ਪ੍ਰਚਾਰ ਕਰਨ।