ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡਾ. ਮਨਮੋਹਨ ਸਿੰਘ ਨੂੰ ਸ਼ੋਕ ਸਭਾ ਕਰ ਦਿੱਤੀ ਸ਼ਰਧਾਂਜਲੀ ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡਾ. ਮਨਮੋਹਨ ਸਿੰਘ ਨੂੰ ਸ਼ੋਕ ਸਭਾ ਕਰ ਦਿੱਤੀ ਸ਼ਰਧਾਂਜਲੀ ।
ਅੰਮ੍ਰਿਤਸਰ, 28 ਦਸੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਡਾ. ਮਨਮੋਹਨ ਸਿੰਘ ਨਮਿਤ ਸ਼ੋਕ ਸਭਾ ਕਰ ਕੇ ਉਨ੍ਹਾਂ ਨੂੰ ਸ਼ਰਧਾਜਲੀ ਭੇਟ ਕੀਤੀ ਗਈ।ਸ਼ੋਕ ਸਭਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰ ਅਰਦਾਸ ਕੀਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੇਸ਼ ਪ੍ਰਤੀ ਕੀਤੀਆਂ ਮਨਮੋਹਨ ਸਿੰਘ ਦੀਆਂ ਸੇਵਾਵਾਂ ਨੂੰ ਯਾਦ ਕੀਤਾ। ਪ੍ਰਤਾਪ ਸਿੰਘ ਨੇ ਕਿਹਾ ਕਿ ਸਿੱਖ ਕੌਮ ਨੂੰ ਡਾ. ਮਨਮੋਹਨ ਸਿੰਘ ’ਤੇ ਮਾਣ ਹੈ ਅਤੇ ਉਨ੍ਹਾਂ ਦੇ ਸਤਿਕਾਰ ਵਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਅਦਾਰਿਆਂ ’ਚ ਇਕ ਦਿਨ ਦੀ ਛੁੱਟੀ ਕੀਤੀ ਗਈ ਹੈ।