ਡੱਲੇਵਾਲ ਨੂੰ ਹਸਪਤਾਲ ਵਿੱਚ ਸ਼ਿਫਟ ਕਰਨ ਦੇ ਸਰਵ ਉੱਚ ਅਦਾਲਤ ਨੇ ਕੇਂਦਰ ਨੂੰ ਦਿੱਤੇ ਹੁਕਮ।

ਡੱਲੇਵਾਲ ਨੂੰ ਹਸਪਤਾਲ ਵਿੱਚ ਸ਼ਿਫਟ ਕਰਨ ਦੇ ਸਰਵ ਉੱਚ ਅਦਾਲਤ ਨੇ ਕੇਂਦਰ ਨੂੰ ਦਿੱਤੇ ਹੁਕਮ।

ਨਵੀਂ ਦਿੱਲੀ, 28 ਦਸੰਬਰ- ਖਨੌਰੀ ਸਰਹੱਦ ’ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਰਨ ਵਰਤ ਮਾਮਲੇ ਦੀ ਸੁਣਵਾਈ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਸੁਣਵਾਈ ਕੀਤੀ ਹੈ।ਸਰਵ ਉੱਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ।ਇਸ ਵਿਚ ਪੰਜਾਬ ਸਰਕਾਰ ਨੇ ਕਿਹਾ ਜੇਕਰ ਡੱਲੇਵਾਲ ਨੂੰ ਹਸਪਤਾਲ ਵਿਚ ਤਬਦੀਲ ਕੀਤਾ ਤਾਂ ਕਿਸਾਨ ਵਿਰੋਧ ਕਰ ਸਕਦੇ ਹਨ। ਸਰਵ ਉੱਚ ਅਦਾਲਤ ਨੇ ਕਿਹਾ ਕਿ ਮੰਗਾਂ ਲਈ ਅੰਦੋਲਨ ਕਰਨਾ ਇੱਕ ਜ਼ਮਹੂਰੀ ਤਰੀਕਾ ਹੈ, ਪਰ ਕਿਸੇ ਨੂੰ ਹਸਪਤਾਲ ਲੈ ਕੇ ਜਾਣ ਤੋਂ ਰੋਕਣ ਲਈ ਅੰਦੋਲਨ ਕਦੇ ਨਹੀਂ ਸੁਣਿਆ ਗਿਆ। ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ ਹੈ।ਸਰਵ ਉੱਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦਿਆਂ ਕਿਹਾ ਕਿ ਪਹਿਲਾਂ ਤੁਸੀਂ ਮੁਸ਼ਕਿਲਾਂ ਖੜ੍ਹੀਆਂ ਕਰਦੇ ਹੋ ਅਤੇ ਫਿਰ ਕਹਿੰਦੇ ਹੋ ਕਿ ਤੁਸੀਂ ਕੁਝ ਨਹੀਂ ਕਰ ਸਕਦੇ। ਅਦਾਲਤ ਨੇ ਡੱਲੇਵਾਲ ਨੂੰ ਹਸਪਤਾਲ ਲੈਕੇ ਜਾਣ ਦਾ ਵਿਰੋਧ ਕਰਨ ਵਾਲਿਆਂ ਖਿਲਾਫ਼ ਵੀ ਸਖ਼ਤੀ ਵਰਤਦਿਆਂ ਕਿਹਾ ਕਿ ਇਹ ਕਿਹੋ ਜਿਹੇ ਕਿਸਾਨ ਆਗੂ ਹਨ ਜੋ ਡੱਲੇਵਾਲ ਦੀ ਮੌਤ ਚਾਹੁੰਦੇ ਹਨ। ਅਦਾਲਤ ਨੇ ਕੇਂਦਰ ਨੂੰ ਹੁਕਮ ਦਿੱਤਾ ਕਿ ਜੇਕਰ ਡੱਲੇਵਾਲ ਨੂੰ ਸ਼ਿਫਟ ਕਰਨ ਵਿਚ ਮਦਦ ਦੀ ਲੋੜ ਹੈ ਤਾਂ ਸਹਾਇਤਾ ਮੁਹੱਈਆ ਕਰਵਾਈ ਜਾਵੇ। ਹੁਣ ਇਸ ਮਾਮਲੇ ’ਤੇ ਮੁੜ ਸੁਣਵਾਈ 31 ਦਸੰਬਰ ਨੂੰ ਕੀਤੀ ਜਾਵੇਗੀ।

Share this post