ਪੁਜਾਰੀ-ਗ੍ਰੰਥੀਆਂ ਨੂੰ ਹਰ ਮਹੀਨੇ ਦਿੱਤੇ ਜਾਣਗੇ 18,000 ਰੁਪਏ: ਕੇਜਰੀਵਾਲ
ਪੁਜਾਰੀ-ਗ੍ਰੰਥੀਆਂ ਨੂੰ ਹਰ ਮਹੀਨੇ ਦਿੱਤੇ ਜਾਣਗੇ 18,000 ਰੁਪਏ: ਕੇਜਰੀਵਾਲ
ਦਿੱਲੀ, 30 ਦਸੰਬਰ: ਦਿੱਲੀ ‘ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ੀ ਨਾਲ ਹੋ ਰਹੀਆਂ ਹਨ।ਅੱਜ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕਰਕੇ ਇੱਕ ਨਵੀਂ ਸਕੀਮ ਦਾ ਐਲਾਨ ਕੀਤਾ ਹੈ, ਜਿਸ ਨੂੰ "ਪੁਜਾਰੀ ਗ੍ਰੰਥੀ ਸਨਮਾਨ ਯੋਜਨਾ" ਦਾ ਨਾਂ ਦਿੱਤਾ ਗਿਆ ਹੈ।ਕੇਜਰੀਵਾਲ ਨੇ ਕਿਹਾ ਕਿ ਇਸ ਯੋਜਨਾ ਤਹਿਤ ਮੰਦਰਾਂ ਤੇ ਗੁਰਦੁਆਰਿਆਂ ਦੇ ਪੁਜਾਰੀ ਅਤੇ ਗ੍ਰੰਥੀਆਂ ਨੂੰ ਹਰ ਮਹੀਨੇ ਲਗਭਗ 18,000 ਰੁਪਏ ਸਨਮਾਨ ਰਾਸ਼ੀ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ।ਇਹ ਕਦਮ ਸਮਾਜ ਵਿੱਚ ਇਨ੍ਹਾਂ ਧਾਰਮਿਕ ਸ਼ਖਸੀਅਤਾਂ ਦੇ ਯੋਗਦਾਨ ਨੂੰ ਸਨਮਾਨਿਤ ਕਰਨ ਲਈ ਚੁੱਕਿਆ ਗਿਆ ਹੈ, ਤਾਂ ਜੋ ਉਹ ਆਰਥਿਕ ਤੌਰ 'ਤੇ ਮਜ਼ਬੂਤ ਮਹਿਸੂਸ ਕਰਨ ਅਤੇ ਬਿਨਾਂ ਕਿਸੇ ਚਿੰਤਾ ਦੇ ਆਪਣਾ ਕੰਮ ਕਰ ਸਕਣ।