ਕਿਸਾਨੀ ਮਸਲਿਆਂ ਨੂੰ ਲੈ ਸਰਵ ਉੱਚ ਅਦਾਲਤ ਦੀ ਕਮੇਟੀ ਨੇ 3 ਜਨਵਰੀ ਨੂੰ ਸੱਦੀ ਕਿਸਾਨਾਂ ਦੀ ਮੀਟਿੰਗ
ਕਿਸਾਨੀ ਮਸਲਿਆਂ ਨੂੰ ਲੈ ਸਰਵ ਉੱਚ ਅਦਾਲਤ ਦੀ ਕਮੇਟੀ ਨੇ 3 ਜਨਵਰੀ ਨੂੰ ਸੱਦੀ ਕਿਸਾਨਾਂ ਦੀ ਮੀਟਿੰਗ
ਨਵੀਂ ਦਿੱਲੀ, 30 ਦਸੰਬਰ- ਸਰਵ ਉੱਚ ਅਦਾਲਤ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਨੇ ਕਿਸਾਨੀ ਮਸਲਿਆਂ ਨੂੰ ਲੈ ਕੇ ਮੁੜ ਕਿਸਾਨਾਂ ਨੂੰ 3 ਜਨਵਰੀ ਨੂੰ ਸਵੇਰੇ 11 ਵਜੇ ਪੀ.ਡਬਲਯੂ.ਡੀ ਰੈਸਟ ਹਾਊਸ ਵਿਖੇ ਮੀਟਿੰਗ ਲਈ ਸੱਦਾ ਦਿੱਤਾ ਹੈ। ਮੀਟਿੰਗ ਲਈ ਸਾਰੀਆਂ ਪਾਰਟੀਆਂ ਦੇ ਕਿਸਾਨਾਂ ਨੂੰ ਬੁਲਾਇਆ ਗਿਆ ਹੈ।ਜਿੱਥੇ ਕਮੇਟੀ ਕਿਸਾਨਾਂ ਦੇ ਮਸਲਿਆਂ 'ਤੇ ਵਿਸਥਾਰ ਨਾਲ ਚਰਚਾ ਕਰਕੇ ਰਣਨੀਤੀ ਬਣਾਏਗੀ। ਇਹ ਕਮੇਟੀ ਸਰਵ ਉੱਚ ਅਦਾਲਤ ਵੱਲੋਂ ਸਾਬਕਾ ਜੱਜ ਨਵਾਬ ਸਿੰਘ ਦੀ ਅਗਵਾਈ ਹੇਠ ਬਣਾਈ ਗਈ ਹੈ।