ਪੰਜਾਬ ਸਰਕਾਰ ਵੱਲੋਂ 9.92 ਕਰੋੜ ਰੁਪਏ ਦੀ ਰਾਸ਼ੀ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਲਈ ਜਾਰੀ

ਪੰਜਾਬ ਸਰਕਾਰ ਵੱਲੋਂ 9.92 ਕਰੋੜ ਰੁਪਏ ਦੀ ਰਾਸ਼ੀ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਲਈ ਜਾਰੀ 

30 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ ਹੈ। ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 1503 ਸੰਸਥਾਵਾਂ ਨੂੰ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਸਬੰਧੀ ਪ੍ਰਵਾਨਗੀ ਦਿੱਤੀ ਗਈ ਹੈ।92.00 ਕਰੋੜ ਰੁਪਏ ਦੀ ਰਾਸ਼ੀ ਨਾਲ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ।ਸਮਾਜਿਕ ਨਿਆਂ ਮੰਤਰੀ ਵੱਲੋਂ ਵਿਿਦਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਕਾਲਰਸ਼ਿਪ ਸਕੀਮ ਅਧੀਨ ਵੱਧ ਤੋਂ ਵੱਧ ਲਾਭ ਲੈਣ ਲਈ ਭਵਿੱਖ ਵਿੱਚ ਆਮਦਨ ਸਰਟੀਫਿਕੇਟ ਜਮ੍ਹਾਂ ਕਰਾਉਣ। ਉਹਨਾਂ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਅਧੀਨ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ।

 

 

Share this post