ਨਵੇਂ ਸਾਲ ਦੇ ਮੌਕੇ ‘ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸ਼ਰਧਾਲੂ ਮੱਥਾ ਟੇਕਣ ਪੁੱਜੇ।

ਨਵੇਂ ਸਾਲ ਦੇ ਮੌਕੇ ‘ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸ਼ਰਧਾਲੂ ਮੱਥਾ ਟੇਕਣ ਪੁੱਜੇ।

ਅਮ੍ਰਿਤਸਰ, 1 ਜਨਵਰੀ 2025: ਨਵੇਂ ਸਾਲ ਦੇ ਮੌਕੇ ‘ਤੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ 4 ਤੋਂ 7 ਘੰਟੇ ਤੱਕ ਕਤਾਰਾਂ ’ਚ ਇੰਤਜਾਰ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹਏ ਅਤੇ ਨਵੇਂ ਸਾਲ ਲਈ ਗੁਰੂ ਘਰ ਦਾ ਅਸ਼ੀਰਵਾਦ ਲੈ ਰਹੀਆਂ ਹਨ। ਸੰਗਤਾਂ ਬੀਤੀ ਰਾਤ ਤੋਂ ਹੀ ਸ੍ਰੀ ਦਰਬਾਰ ਸਾਹਿਬ ਪਹੁੰਚਣੀਆਂ ਸ਼ੁਰੂ ਹੋ ਗਈਆਂ। ਕੜਾਕੇ ਦੀ ਠੰਡ ਹੋਣ ਦੇ ਬਾਵਜੂਦ ਵੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

 

Share this post