ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਦੇ ਆਦੇਸ਼ਾਂ ਅਨੁਸਾਰ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਮਨਾਈ ਗਈ ਬਰਸੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਦੇ ਆਦੇਸ਼ਾਂ ਅਨੁਸਾਰ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਮਨਾਈ ਗਈ ਬਰਸੀ।
ਅੰਮ੍ਰਿਤਸਰ,1 ਜਨਵਰੀ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਦੇ ਆਦੇਸ਼ਾਂ ਅਨੁਸਾਰ ਸਿੱਖ ਕੌਮ ਦੀ ਸਤਿਕਾਰਤ ਸਖ਼ਸ਼ੀਅਤ ਸ਼ਹੀਦ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸਾਲਾਨਾ ਬਰਸੀ ਦੇ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਕੁਲਵੰਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਲਿਆ।