ਡੱਲੇਵਾਲ ਨੂੰ ਮੈਡੀਕਲ ਸਹਾਇਤਾ ਦੇਣ ਲਈ ਸਰਵ ਉੱਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਦਿੱਤਾ ਹੋ ਸਮਾਂ।
ਡੱਲੇਵਾਲ ਨੂੰ ਮੈਡੀਕਲ ਸਹਾਇਤਾ ਦੇਣ ਲਈ ਸਰਵ ਉੱਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਦਿੱਤਾ ਹੋ ਸਮਾਂ।
ਨਵੀਂ ਦਿੱਲੀ, 2 ਜਨਵਰੀ:- ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸਰਵ ਉੱਚ ਅਦਾਲਤ ਤੋਂ ਵੱਡੀ ਖਬਰ ਸਾਹਮਣੇ ਆਈ ਹੈ। 26 ਨਵੰਬਰ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ ਟ੍ਰੀਟਮੈਂਟ ਦੇਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਸੁਣਵਾਈ ਦੌਰਾਨ ਸਰਵ ਉੱਚ ਅਦਾਲਤ ਤੋਂ ਹੋਰ ਸਮਾਂ ਮੰਗਿਆ ਹੈ। ਅਦਾਲਤ ਨੇ ਹੁਣ ਪੰਜਾਬ ਸਰਕਾਰ ਨੂੰ ਸੋਮਵਾਰ ਤੱਕ ਸੋਮਵਾਰ ਯਾਨੀ 6 ਜਨਵਰੀ ਤੱਕ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਪੰਜਾਬ ਸਰਕਾਰ ਡੱਲੇਵਾਲ ਨੂੰ ਕਿਉਂ ਨਹੀਂ ਸਮਝਾ ਪਾ ਰਹੀ ਕਿ ਹਸਪਤਾਲ ’ਚ ਵੀ ਉਨ੍ਹਾਂ ਦਾ ਮਰਨ ਵਰਤ ਜਾਰੀ ਰਹੇਗਾ।