ਸ਼੍ਰੋਮਣੀ ਕਮੇਟੀ ਦੇ ਵਿਰੋਧੀ ਮੈਂਬਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਪੁੱਜੇ, ਮੰਗ ਪੱਤਰ ਸੌਂਪਿਆ
ਸ਼੍ਰੋਮਣੀ ਕਮੇਟੀ ਦੇ ਵਿਰੋਧੀ ਮੈਂਬਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਪੁੱਜੇ, ਮੰਗ ਪੱਤਰ ਸੌਂਪਿਆ
ਅੰਮ੍ਰਿਤਸਰ, 2 ਜਨਵਰੀ: ਪਿਛਲੇ ਦਿਨੀਂ ਭੰਗ ਹੋਈ ਅਕਾਲੀ ਦਲ ਸੁਧਾਰ ਲਹਿਰ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਇਕ ਉੱਚ ਪੱਧਰੀ ਵਫ਼ਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ ਵਿਖੇ ਪੁੱਜੇ।ਇਸ ਵਫ਼ਦ ਵਿਚ ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਕਰਨੈਲ ਸਿੰਘ ਪੰਜੋਲੀ, ਬੀਬੀ ਸ਼ਰਨਜੀਤ ਕੌਰ, ਜਸਵੰਤ ਸਿੰਘ ਪੁੜੈਨ ਆਦਿ ਸ਼ਾਮਿਲ ਹਨ। ਮਿਲਣ ਤੋਂ ਬਾਅਦ ਕਰਨੈਲ ਸਿੰਘ ਪੰਜੋਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਆਪਣਾ ਮੰਗ ਪੱਤਰ ਦਿੱਤਾ ਹੈ। ਮੰਗ ਪੱਤਰ ‘ਚ ਲਿਿਖਆ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਹੋਏ ਹੁਕਮਨਾਮਿਆਂ ਨੂੰ ਲਾਗੂ ਕਰਨਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਅਸਤੀਫਾ ਤਿੰਨ ਦਿਨਾਂ ਵਿੱਚ ਪ੍ਰਵਾਨ ਕਰਨ ਦਾ ਹੁਕਮ ਵੀ ਲਾਗੂ ਨਹੀਂ ਹੋਇਆ। ਨਾਲ ਹੀ ਕਿਸੇ ਵੀ ਸਿੰਘ ਸਾਹਿਬ ਜਾਂ ਜਥੇਦਾਰ ਦੀ ਜਾਂਚ ਸ਼੍ਰੋਮਣੀ ਕਮੇਟੀ ਨਹੀਂ ਕਰ ਸਕਦੀ ਅਤੇ ਜੋ 19 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਇਕੱਤਰਤਾ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 'ਤੇ ਲੱਗੇ ਦੋਸ਼ਾਂ ਦੇ ਸੰਬੰਧ ਵਿੱਚ ਇੱਕ ਜਾਂਚ ਕਮੇਟੀ ਬਣਾਈ ਹੈ ਜੋ ਕਿ ਅਣਅਧਿਕਾਰਤ ਹੈ। ਇਹ ਅਧਿਕਾਰ ਸ੍ਰੀ ਅਕਾਲ ਤਖਤ ਸਾਹਿਬ ਕੋਲ ਹੈ। ਵਫਦ ਨੇ ਜਥੇਦਾਰ ਨੂੰ ਅਪੀਲ ਕੀਤੀ ਕਿ ਇਸ ਕਮੇਟੀ ਨੂੰ ਭੰਗ ਕੀਤਾ ਜਾਵੇ ਅਤੇ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਦੀ ਜਾਂਚ ਸ੍ਰੀ ਅਕਾਲ ਤਖਤ ਸਾਹਿਬ ਕਰੇ। ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਨੂੰ ਨਾ ਮੰਨਣ ਦੇ ਦੋਸ਼ ਵਿੱਚ ਜ਼ਿੰਮੇਵਾਰ ਆਗੂਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤਲਬ ਕਰਕੇ ਧਾਰਮਿਕ ਸਜਾ ਲਗਾਈ ਜਾਵੇ ਤਾਂ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਹੁਕਮਾਂ ਨੂੰ ਅੱਗੇ ਤੋਂ ਕੋਈ ਇਨਕਾਰ ਨਾ ਕਰ ਸਕੇ।