ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਕਰਨਗੇ ਨਵੀਂ ਖੇਤਰੀ ਪਾਰਟੀ ਦਾ ਐਲਾਨ
ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਕਰਨਗੇ ਨਵੀਂ ਖੇਤਰੀ ਪਾਰਟੀ ਦਾ ਐਲਾਨ
02 ਜਨਵਰੀ:- ਪੰਜਾਬੀ ਸਿਆਸਤ ਨਾਲ ਜੁੜੀ ਵੱਡੀ ਖਬਰ ਆਈ ਸਾਹਮਣੇ। ਪੰਜਾਬ ‘ਚ ਜਲਦੀ ਹੀ ਹੋਵੇਗਾ ਨਵੀਂ ਖੇਤਰੀ ਪਾਰਟੀ ਦਾ ਐਲਾਨ। ਜਾਣਕਾਰੀ ਅਨੁਸਾਰ ਮਾਘੀ ਦੇ ਮੌਕੇ 14 ਜਨਵਰੀ ਨੂੰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨਵੀਂ ਖੇਤਰੀ ਪਾਰਟੀ ਦਾ ਐਲਾਨ ਕਰਨਗੇ। ਉਨ੍ਹਾਂ ਕਿਹਾ ਪਿੰਡ ਜੱਲੂਪੁਰ ਖੇੜਾ ਵਿੱਚ ਇਕੱਠ ਬੁਲਾ ਕੇ ਸਮਰਥਕਾਂ ਤੋਂ ਪ੍ਰਵਾਨਗੀ ਲਈ ਗਈ ਹੈ। ਪਾਰਟੀ ਦੇ ਮੈਂਬਰਾਂ ਵੱਲੋਂ ਤਿੰਨ ਨਾਮਾਂ ਨੂੰ ਗੁਪਤ ਰੱਖਿਆ ਗਿਆ ਹੈ। ਮਾਘੀ ਵਾਲੇ ਦਿਨ ਹੀ ਇਸ ਦਾ ਖ਼ੁਲਾਸਾ ਕੀਤਾ ਜਾਵੇਗਾ।