ਸੁਨੀਲ ਸ਼ੈੱਟੀ ਪਰਿਵਾਰ ਸਮੇਤ ਸ਼੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ।

ਸੁਨੀਲ ਸ਼ੈੱਟੀ ਪਰਿਵਾਰ ਸਮੇਤ ਸ਼੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ।

ਅੰਮ੍ਰਿਤਸਰ, 2 ਜਨਵਰੀ:- ਨਵੇਂ ਸਾਲ ਦੇ ਮੌਕੇ ਬੋਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਆਪਣੇ ਪਰਿਵਾਰ ਸਮੇਤ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕੀਤਾ ਗਿਆ ਅਤੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਹਨਾਂ ਨੇ ਸਰਬੱਤ ਦੇ ਭਲੇ ਦੀ ਵੀ ਅਰਦਾਸ ਕੀਤੀ ।ਸੁਨੀਲ ਸੇਟੀ ਨੇ ਦੱਸਿਆ ਕਿ ਉਹ ਹਮੇਸ਼ਾ ਹੀ ਨਵੇਂ ਸਾਲ ਦੇ ਮੌਕੇ ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਗੁਰੂ ਦਾ ਸ਼ੁਕਰਾਨਾ ਕਰਦੇ ਹਨ ਤਾਂ ਕਿ ਦੇਸ਼ ਅਤੇ ਦੁਨੀਆਂ ਦੀ ਉਨਤੀ ਹੁੰਦੀ ਰਵੇ।

Share this post