3 ਜਨਵਰੀ ਨੂੰ ਕੀਤੀ ਜਾਵੇਗੀ ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ

3 ਜਨਵਰੀ ਨੂੰ ਕੀਤੀ ਜਾਵੇਗੀ ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ

2 ਜਨਵਰੀ: ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਦੇਸ਼ ’ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’ ਕੱਲ੍ਹ ਯਾਨੀ 3 ਜਨਵਰੀ ਨੂੰ ਸਵੇਰੇ 11:00 ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਪ੍ਰਵਾਸੀ ਭਾਰਤੀ ਮਸਲਿਆਂ ਬਾਰੇ ਮੰਤਰੀ ਕੁਲਦੀਪ ਸਿਘ ਧਾਲੀਵਾਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਅਤੇ ਸਾਰਥਕ ਹੱਲ ਕੀਤਾ ਜਾ ਸਕੇ।

 

Share this post