ਮਰਨ ਵਰਤ 'ਤੇ ਬੈਠੇ ਕਿਸਾਨਾਂ ਨੂੰ ਕੁਝ ਹੋਇਆ ਤਾਂ ਭਾਜਪਾ ਹੋਵੇਗੀ ਜ਼ਿੰਮੇਵਾਰ : ਕੇਜਰੀਵਾਲ
ਮਰਨ ਵਰਤ 'ਤੇ ਬੈਠੇ ਕਿਸਾਨਾਂ ਨੂੰ ਕੁਝ ਹੋਇਆ ਤਾਂ ਭਾਜਪਾ ਹੋਵੇਗੀ ਜ਼ਿੰਮੇਵਾਰ : ਕੇਜਰੀਵਾਲ
ਨਵੀਂ ਦਿੱਲੀ, 2 ਜਨਵਰੀ:- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਿਸਾਨਾਂ ਬਾਰੇ ਚਿੱਠੀ ਨੂੰ ਲੈ ਕੇ ਕਿਹਾ ਕਿ ਪੰਜਾਬ ਵਿੱਚ ਕਿਸਾਨ ਪਿਛਲੇ ਕਈ ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ। ਉਨ੍ਹਾਂ ਦੀਆਂ ਮੰਗਾਂ ਉਹੀ ਹਨ ਜੋ ਕੇਂਦਰ ਸਰਕਾਰ ਨੇ ਤਿੰਨ ਸਾਲ ਪਹਿਲਾਂ ਮੰਨ ਲਈਆਂ ਸਨ ਪਰ ਅਜੇ ਤੱਕ ਲਾਗੂ ਨਹੀਂ ਕੀਤੀਆਂ।ਸ਼ਿਵਰਾਜ ਸਿੰਘ ਚੌਹਾਨ ਨੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੂੰ ਲਿਖੇ ਪੱਤਰ 'ਚ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਵਿੱਚ ਕਿਸਾਨਾਂ ਪ੍ਰਤੀ ਕੋਈ ਹਮਦਰਦੀ ਨਹੀਂ ਹੈ। ਦਿੱਲੀ 'ਚ 10 ਸਾਲਾਂ ਤੋਂ 'ਆਪ' ਸਰਕਾਰ ਹੈ ਪਰ ਕੇਜਰੀਵਾਲ ਨੇ ਕਿਸਾਨਾਂ ਨਾਲ ਹਮੇਸ਼ਾ ਧੋਖਾ ਕੀਤਾ ਹੈ।ਇਸ ਚਿੱਠੀ ਦੇ ਜਵਾਬ 'ਚ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਏਕਸ 'ਤੇ ਲਿਿਖਆ, ''ਭਾਜਪਾ ਸਰਕਾਰ ਹੁਣ ਆਪਣੇ ਵਾਅਦੇ ਤੋਂ ਪਿੱਛੇ ਹਟ ਗਈ ਹੈ। ਭਾਜਪਾ ਸਰਕਾਰ ਕਿਸਾਨਾਂ ਦੀ ਗੱਲ ਵੀ ਨਹੀਂ ਕਰ ਰਹੀ। ਭਾਜਪਾ ਇੰਨੀ ਹੰਕਾਰੀ ਕਿਉਂ ਹੈ ਕਿ ਕਿਸੇ ਨਾਲ ਗੱਲ ਵੀ ਨਹੀਂ ਕਰਦੀ? ਪੰਜਾਬ ਵਿੱਚ ਮਰਨ ਵਰਤ 'ਤੇ ਬੈਠੇ ਕਿਸਾਨਾਂ ਦਾ ਰੱਬ ਭਲਾ ਕਰੇ ਪਰ ਜੇ ਉਨ੍ਹਾਂ ਨੂੰ ਕੁਝ ਹੋਇਆ ਤਾਂ ਇਸ ਦੀ ਜ਼ਿੰਮੇਵਾਰ ਭਾਜਪਾ ਹੋਵੇਗੀ।