ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਕਾਰਜਕਾਲ ਪੂਰਾ ਕਰ ਹੋਏ ਸੇਵਾਮੁਕਤ

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਕਾਰਜਕਾਲ ਪੂਰਾ ਕਰ ਹੋਏ ਸੇਵਾਮੁਕਤ 

4 ਜਨਵਰੀ: ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਆਪਣਾ ਕਾਰਜਕਾਲ ਪੂਰਾ ਕਰਕੇ ਅੱਜ ਸੇਵਾਮੁਕਤ ਹੋ ਗਏ ਹਨ। ਜਤਿੰਦਰ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਲੋਕ ਸੇਵਾ ਕਮਿਸ਼ਨ ਵਿੱਚ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਨੇ ਮਹੱਤਵਪੂਰਨ ਸੁਧਾਰਾਂ ਨੂੰ ਲਾਗੂ ਕੀਤਾ, ਜਿਸ ਵਿੱਚ ਪੰਜਾਬ ਸਿਵਲ ਸੇਵਾ ਦੀਆਂ ਅਸਾਮੀਆਂ ਦੀ ਭਰਤੀ ਵਾਸਤੇ ਲਈ ਜਾਣ ਵਾਲੀ ਪ੍ਰੀਲਿਿਮਨਰੀ ਪ੍ਰੀਖਿਆ ਵਿੱਚ ਸੀ ਸੈਟ ਦਾ ਪੇਪਰ ਨੂੰ ਕੁਆਲੀਫਾਇੰਗ ਪੇਪਰ ਵਜੋਂ ਲਿਆ ਜਾਣਾ ਅਤੇ ਇਸਨੂੰ ਯੂ.ਪੀ.ਐਸ.ਸੀ ਦੀ ਤਰਜ਼ ’ਤੇ ਕੀਤਾ ਜਾਣਾ ਸ਼ਾਮਲ ਹੈ। ਇਸ ਨਾਲ ਜਨਰਲ ਸਟੱਡੀਜ਼ ਦੇ ਪੇਪਰ-1 ਵਿੱਚ ਪੰਜਾਬ ਦੇ ਇਤਿਹਾਸ, ਭੂਗੋਲ, ਸੱਭਿਆਚਾਰ ਅਤੇ ਅਰਥ ਵਿਵਸਥਾ ਨੂੰ ਵਿਸ਼ੇਸ਼ ਤਵੱਜੋ ਦਿੱਤੀ ਜਾਵੇਗੀ। ਇਸ ਤਬਦੀਲੀ ਨਾਲ ਪੇਂਡੂ ਤੇ ਪੱਛੜੇ ਖੇਤਰਾਂ ਦੇ ਨੌਜਵਾਨ ਵੀ ਹੁਣ ਮੁਕਾਬਲੇ ਦੀ ਪੀ.ਸੀ.ਐਸ. ਦੀ ਇਸ ਉਚ ਪੱਧਰੀ ਪ੍ਰੀਖਿਆ ਵਿੱਚ ਬੈਠਕੇ ਦੂਜੇ ਪ੍ਰੀਖਿਆਰਥੀਆਂ ਦੇ ਮੁਕਾਬਲੇ ਦੇ ਯੋਗ ਹੋਏ ਹਨ। ਇਹ ਸੁਧਾਰ ਪੰਜਾਬ ਦੀ ਵਿਰਾਸਤ ਨਾਲ ਮਜ਼ਬੂਤਸਬੰਧ ਰੱਖਣ ਵਾਲੇ ਉਮੀਦਵਾਰਾਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨਗੇ।

Share this post