ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ ।
ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ ।
ਅੰਮ੍ਰਿਤਸਰ, 4 ਜਨਵਰੀ: ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਵੱਖ ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ। ਨਗਰ ਕੀਰਤਨ ਦੇ ਨਾਲ ਚੱਲ ਰਹੀਆਂ ਸੰਗਤਾਂ ਲਈ ਵਿਸ਼ੇਸ਼ ਪ੍ਰਕਾਰ ਦੇ ਲੰਗਰ ਵਰਤਾਏ ਜਾ ਰਹੇ ਹਨ। ਨਗਰ ਕੀਰਤਨ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਸਤਨਾਮ ਸਿੰਘ ਰਿਆੜ, ਆਦਿ ਸ਼ਾਮਿਲ ਸਨ।