ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਹੋਏ ਨਤਮਸਤਕ ।

ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਹੋਏ ਨਤਮਸਤਕ ।

ਰੋਪੜ, 6 ਜਨਵਰੀ: ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਭਲੇ ਦੀ ਅਰਦਾਸ ਕੀਤੀ। ਮੱਤਾ ਟੇਕਣ ਉਪਰੰਤ ਉਨ੍ਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ, “ਬੜੀ ਤਮੰਨਾ ਸੀ ਕਿ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਨਤਮਸਤਕ ਹੋਵਾਂ। ਅੱਜ ਮੈਂ ਆਪਣੇ ਪਰਿਵਾਰ ਸਮੇਤ ਇੱਥੇ ਅਇਆ ਹਾਂ। ਗੁਰੁ ਸਾਹਿੇ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਦੀ ਮਿਸਾਲ ਕਿਤੇ ਨਹੀਂ ਮਿਲਦੀ”।

Share this post