ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਮਾਮਲੇ ਦੀ ਪੜਤਾਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਵੇ : ਜਥੇਦਾਰ ਗਿਆਨੀ ਰਘਬੀਰ ਸਿੰਘ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਮਾਮਲੇ ਦੀ ਪੜਤਾਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਵੇ : ਜਥੇਦਾਰ ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 6 ਜਨਵਰੀ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ। ਉਸ ਤੋਂ ਬਾਅਦ ਉਹਨਾਂ ਕਿਹਾ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਦੀ ਦਸਤਾਰ ਉਤਾਰਨ ਵਾਲੇ ਵਿਅਕਤੀ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਆਪਣਾ ਮੁਆਫ਼ੀਨਾਮਾਂ ਪੱਤਰ ਭੇਜਿਆ ਗਿਆ ਹੈ। ਨਾਲ ਹੀ ਕਿਸਾਨਾਂ ਬਾਰੇ ਬੋਲਦੇ ਕਿਹਾ ਕਿ ਲੰਬੇ ਸਮੇਂ ਤੋਂ ਕਿਸਾਨ ਬਾਰਡਰ ਤੇ ਬੈਠ ਕੇ ਆਪੀਆਂ ਮੰਗਾਂ ਮਨਵਾਉਣ ਲਈ ਕੇਂਦਰ ਸਰਕਾਰ ਤੇ ਦਬਾਅ ਪਾ ਰਹੇ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਸੁਣ ਰਹੀ। ਇਸ ਦੇ ਨਾਲ ਹੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਉਪਰ ਚੱਲ ਰਹੀ ਜਾਂਚ ਬਾਰੇ ਬੋਲਦੇ ਉਹਨਾਂ ਨੇ ਕਿਹਾ ਕਿ ਜਥੇਦਾਰਾਂ ਦੀ ਪੜਤਾਲ ਕੇਵਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੀ ਹੋਣੀ ਚਾਹੀਦੀ ਹੈ।