ਪੁਲਿਸ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਘਰ ‘ਚ ਕੀਤਾ ਨਜ਼ਰਬੰਦ, ਘਰ ਦੇ ਬਾਹਰ ਸੌ ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ।
ਪੁਲਿਸ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਘਰ ‘ਚ ਕੀਤਾ ਨਜ਼ਰਬੰਦ, ਘਰ ਦੇ ਬਾਹਰ ਸੌ ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ।
7 ਜਨਵਰੀ: 'ਵਾਰਿਸ ਪੰਜਾਬ ਦੇ' ਮੁਖੀ ਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਮੰਗਲਵਾਰ ਸਵੇਰੇ ਉਨ੍ਹਾਂ ਦੀ ਰਿਹਾਇਸ਼ 'ਤੇ ਨਜ਼ਰਬੰਦ ਕਰ ਦਿੱਤਾ ਗਿਆ। ਕੁੱਝ ਹੀ ਦੇਰ ਵਿੱਚ ਭਾਰੀ ਪੁਲਿਸ ਫੋਰਸ ਪਿੰਡ ਜੱਲੂਪੁਰ ਖੇੜਾ ਪਹੁੰਚ ਗਈ ਅਤੇ ਉਸ ਦੀ ਰਿਹਾਇਸ਼ ਨੂੰ ਚਾਰੇ ਪਾਸਿਓਂ ਘੇਰ ਲਿਆ।ਕੁਝ ਦਿਨ ਪਹਿਲਾਂ ਤਰਸੇਮ ਸਿੰਘ ਨੇ ਨਵੀਂ ਪਾਰਟੀ ਲਈ ਆਵਾਜ਼ ਉਠਾਈ ਸੀ। ਮਾਘੀ ਮੇਲੇ ਦੌਰਾਨ ਨਵੀਂ ਪਾਰਟੀ ਬਣਾਉਣ ਅਤੇ ਇਸ ਦੇ ਅਹੁਦੇਦਾਰਾਂ ਦਾ ਐਲਾਨ ਕਰਨਾ ਸੀ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਸੋਮਵਾਰ ਦੇਰ ਰਾਤ ਤੋਂ ਹੀ ਪੁਲਿਸ ਨੇ ਪਿੰਡ ਵਿੱਚ ਇਕੱਠਾ ਹੋਣਾ ਸ਼ੁਰੂ ਕਰ ਦਿੱਤਾ ਸੀ। ਮੰਗਲਵਾਰ ਨੂੰ ਪੁਲਿਸ ਨੇ ਪਿੰਡ ਨੂੰ ਚਾਰੋਂ ਪਾਸਿਓਂ ਘੇਰ ਲਿਆ, ਖਾਸ ਤੌਰ ’ਤੇ ਅੰਮ੍ਰਿਤਪਾਲ ਸਿੰਘ ਦੇ ਘਰ ਦੇ ਬਾਹਰ ਸੌ ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਹਨ।