ਚੰਡੀਗੜ੍ਹ ‘ਚ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਅਤੇ ਚੰਡੀਗੜ੍ਹ ਪੁਲਿਸ ਵਿਚਾਲੇ ਹੋਈ ਝੜਪ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਉੱਤੇ ਕੀਤਾ ਲਾਠੀਚਾਰਜ

ਚੰਡੀਗੜ੍ਹ ‘ਚ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਅਤੇ ਚੰਡੀਗੜ੍ਹ ਪੁਲਿਸ ਵਿਚਾਲੇ ਹੋਈ ਝੜਪ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਉੱਤੇ ਕੀਤਾ ਲਾਠੀਚਾਰਜ 

ਚੰਡੀਗੜ੍ਹ, 7 ਜਨਵਰੀ: ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲੰਬੇ ਸਮੇਂ ਤੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਇਸ ਮੌਕੇ ਮੁਹਾਲੀ 'ਚ ਪੰਜਾਬ ਤੇ ਚੰਡੀਗੜ੍ਹ ਦੀ ਸਰਹੱਦ 'ਤੇ ਬੈਠੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਅਤੇ ਚੰਡੀਗੜ੍ਹ ਪੁਲਿਸ ਵਿਚਾਲੇ ਝੜਪ ਦੀ ਹੋ ਗਈ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਉੱਤੇ ਲਾਠੀਚਾਰਜ ਕੀਤਾ। ਝੜਪ ਦੌਰਾਨ ਕੁੱਝ ਪੁਲਿਸ ਕਰਮਚਾਰੀ ਵੀ ਜ਼ਖ਼ਮੀ ਹੋਏ ਹਨ, ਜਿਸ ਤੋਂ ਬਾਅਦ ਪੁਲਿਸ ਨੇ ਕਈ ਆਗੂਆਂ  ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਚੰਡੀਗੜ੍ਹ ਦੇ ਸੈਕਟਰ 43 ਨੇੜੇ ਵਾਪਰੀ ਇਸ ਘਟਨਾ ਕਾਰਨ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਕੌਮੀ ਇਨਸਾਫ਼ ਮੋਰਚਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਜਾ ਰਹੇ ਸਨ, ਜਿਨ੍ਹਾਂ ਨੂੰ ਰੋਕਣ ਲਈ ਭਾਰੀ ਪੁਲਿਸ ਮੁਲਾਜ਼ਮ ਤੈਨਾਤ ਸੀ। ਕਿਸਾਨਾਂ ਵੱਲੋਂ ਵੀ ਕੌਮੀ ਇਨਸਾਫ਼ ਮੋਰਚਾ ਦੇ ਇਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ ਗਈ ਹੈ। ਨਿਹੰਗ ਜਥੇਬੰਦੀ ਦੇ ਆਗੂ ਨੇ ਕਿਹਾ ਕਿ ਉਨ੍ਹਾ ਵੱਲੋਂ 25 ਜਨਵਰੀ ਨੂੰ ਮਹਾਪੰਚਾਇਤ ਸੱਦੀ ਜਾਵੇਗੀ, ਤੇ ਜੇ 26 ਜਨਵਰੀ ਤੱਕ ਬੰਦੀ ਸਿੰਘਾਂ ਨੂੰ ਨਾ ਛੱਡਿਆ ਗਿਆ ਤਾਂ ਅਗਲੀ ਰਣਨੀਤੀ ਉਲੀਕੀ ਜਾਵੇਗੀ। ਉਨ੍ਹਾਂ ਇਸ ਮੌਕੇ ਆਪਣੇ ਸਾਥੀਆਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ ਹੈ।

Share this post