5 ਫਰਵਰੀ ਨੂੰ ਦਿੱਲੀ ‘ਚ ਪੈਣਗੀਆਂ ਵੋਟਾਂ।
5 ਫਰਵਰੀ ਨੂੰ ਦਿੱਲੀ ‘ਚ ਪੈਣਗੀਆਂ ਵੋਟਾਂ।
ਨਵੀ ਦਿੱਲੀ, 7 ਜਨਵਰੀ- ਚੋਣ ਕਮਿਸ਼ਨ ਨੇ ਮੰਗਲਵਾਰ (7ਜਨਵਰੀ) ਨੂੰ ਪ੍ਰੈਸ ਕਾਨਫਰੰਸ ਰਾਹੀਂ ਦਿੱਲੀ ਵਿਧਾਨ ਸਭਾ ਚੋਣਾਂ ਦੀ ਜਾਣਕਾਰੀ ਸਾਂਝੀ ਕੀਤੀ ਹੈ। ਦਿੱਲੀ ਵਿੱਚ ਵਿਧਾਨ ਸਭਾ ਚੋਣਾਂ 5 ਫਰਵਰੀ ਨੂੰ ਹੋਣਗੀਆਂ ਅਤੇ ਨਤੀਜਾ 8 ਫਰਵਰੀ ਨੂੰ ਆਵੇਗਾ। ਚੋਣਾਂ ਇੱਕੋ ਪੜਾਅ ਵਿੱਚ ਹੋਣਗੀਆਂ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਦਿੱਲੀ ਵਿੱਚ ਡੇਢ ਕਰੋੜ ਵੋਟਰਾਂ ਲਈ 33 ਹਜ਼ਾਰ 330 ਪੋਲਿੰਗ ਬੂਥ ਬਣਾਏ ਗਏ ਹਨ। ਅਸੀਂ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਾਂਗੇ ਕਿ ਤੁਹਾਡਾ ਅਨੁਭਵ ਸੁਹਾਵਣਾ ਹੋਵੇ। ਅਪਾਹਜ ਵੋਟਰ ਹਰ ਚੀਜ਼ ਦੀ ਜਾਂਚ ਕਰ ਸਕਦੇ ਹਨ ਅਤੇ ਸਕਸ਼ਮ ਐਪ ਵਿੱਚ ਸਹੂਲਤਾਂ ਨੂੰ ਜਾਣ ਸਕਦੇ ਹਨ। ਉਨ੍ਹਾਂ ਕਿਹਾ ਕਿ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਘਰ-ਘਰ ਜਾ ਕੇ ਵੋਟ ਪਾਉਣ ਲਈ ਫਾਰਮ 12ਡੀ ਵੰਡਿਆ ਜਾਵੇਗਾ।