ਮੋਗਾ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਦੀ ਮਹਾਪੰਚਾਇਤ ਅੱਜ।

ਮੋਗਾ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਦੀ ਮਹਾਪੰਚਾਇਤ ਅੱਜ।

ਮੋਗਾ, 9ਜਨਵਰੀ: ਕੇਂਦਰ ਸਰਕਾਰ ਖ਼ਿਲਾਫ਼ ਮੋਗਾ ਦੀ ਦਾਣਾ ਮੰਡੀ ਵਿਖੇ ਕਿਸਾਨ ਮਹਾਪੰਚਾਇਤ ਵੀਰਵਾਰ ਯਾਨੀ ਅੱਜ ਹੋਣ ਜਾ ਰਹੀ ਹੈ। ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ 40 ਤੋਂ 50 ਹਜ਼ਾਰ ਕਿਸਾਨ ਭਾਗ ਲੈਣਗੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਤੇ ਜ਼ਿਲ੍ਹਾ ਮੀਡੀਆ ਇੰਚਾਰਜ ਬਲਕਰਨ ਸਿੰਘ ਢਿੱਲੋਂ ਨੇ ਸਮੂਹਿਕ ਤੌਰ ’ਤੇ ਸਮੂਹ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਡੀ ਗਿਣਤੀ ’ਚ ਕਿਸਾਨ ਮਹਾਪੰਚਾਇਤ ’ਚ ਸ਼ਿਰਕਤ ਕਰਨ ਤਾਂ ਜੋ ਕੇਂਦਰ ਦੀ ਗੂੰਗੀ ਤੇ ਬੋਲੀ ਸਰਕਾਰ ਨੂੰ ਜਗਾਇਆ ਜਾ ਸਕੇ।ਕਿਸਾਨ ਮਹਾਪੰਚਾਇਤ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਐੱਸਕੇਐੱਮ ਜ਼ਿਲ੍ਹਾ ਮੋਗਾ ਦੇ ਆਗੂਆਂ ਨੇ ਅਪੀਲ ਕੀਤੀ ਕਿ ਸਮੂਹ ਪੰਜਾਬ ਦੇ ਕਿਸਾਨ ਮੋਗਾ ਵਿਖੇ ਹੋਣ ਵਾਲੀ ਕਿਸਾਨ ਮਹਾ ਪੰਚਾਇਤ ਵਿੱਚ ਪਹੁੰਚੋ ਤਾਂ ਜੋ ਕੇਂਦਰ ਸਰਕਾਰ ਖ਼ਿਲਾਫ਼ ਅਗਲਾ ਬਿਗਲ ਵਜਾਇਆ ਜਾ ਸਕੇ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਹਮੇਸ਼ਾ ਸੰਘਰਸ਼ ਕਰਦੇ ਆਏ ਹਾਂ ਅਤੇ ਭਵਿੱਖ ਵਿੱਚ ਵੀ ਕਰਦੇ ਰਹਾਂਗੇ।ਸਾਡੀਆਂ ਮਹਾਂਪੰਚਾਇਤਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ ਵਿੱਚ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂ ਪਹੁੰਚ ਰਹੇ ਹਨ। ਅੱਜ ਪੰਜਾਬ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨ ਕਾਫ਼ਲੇ ਨਾਲ ਮਹਾਂਪੰਚਾਇਤ ਵਿੱਚ ਸ਼ਮੂਲੀਅਤ ਕਰਨ ਜਾ ਰਹੇ ਹਨ।

Share this post