ਸ਼ੰਭੂ ਬਾਰਡਰ ‘ਤੇ ਕੇਂਦਰ ਸਰਕਾਰ ਤੋਂ ਤੰਗ ਆ ਕੇ ਇੱਕ ਹੋਰ ਕਿਸਾਨ ਨੇ ਸਲਫ਼ਾਸ ਨਿਗਲ ਕੀਤੀ ਖੁਦਕੁਸ਼ੀ।
ਸ਼ੰਭੂ ਬਾਰਡਰ ‘ਤੇ ਕੇਂਦਰ ਸਰਕਾਰ ਤੋਂ ਤੰਗ ਆ ਕੇ ਇੱਕ ਹੋਰ ਕਿਸਾਨ ਨੇ ਸਲਫ਼ਾਸ ਨਿਗਲ ਕੀਤੀ ਖੁਦਕੁਸ਼ੀ।
ਸ਼ੰਭੂ, 9 ਜਨਵਰੀ: ਸ਼ੰਭੂ ਸਰਹੱਦ 'ਤੇ ਚੱਲ ਰਹੇ ਅੰਦੋਲਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼ੰਭੂ ਬਾਰਡਰ ਉੱਤੇ ਸੰਯੁਕਤ ਕਿਸਾਨ ਮੋਰਚੇ ਅਤੇ ਕਿਸਾਨ ਮਜ਼ਦੂਰ ਮੋਰਚੇ ਦੌਰਾਨ ਇੱਕ ਹੋਰ ਕਿਸਾਨ ਨੇ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਅਤੇ ਕਿਸਾਨੀ ਮੰਗਾਂ ਪੂਰੀਆਂ ਨਾ ਹੋਣ ਤੋਂ ਤੰਗ ਆ ਕੇ ਸਲਫ਼ਾਸ ਨਿਗਲ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ।ਜਿਵੇਂ ਹੀ ਹੋਰ ਕਿਸਾਨਾਂ ਨੂੰ ਇਸ ਬਾਰੇ ਪਤਾ ਲੱਗਿਆ ਤਾਂ, ਉਹ ਤੁਰੰਤ ਉਸਨੂੰ ਹਸਪਤਾਲ ਲੈ ਗਏ, ਜਿਥੇ ਇਲਾਜ਼ ਦੋਰਾਨ ਕਿਸਾਨ ਨੇ ਦਮ ਤੋੜ ਦਿੱਤਾ।ਉਨ੍ਹਾਂ ਦੀ ਪਛਾਣ ਕਿਸਾਨ ਰੇਸ਼ਮ ਸਿੰਘ (55) ਤਰਨਤਾਰਨ ਜ਼ਿਲ੍ਹੇ ਦੇ ਪਹੂਵਿੰਡ ਦਾ ਰਹਿਣ ਵਾਲੇ ਵਜੋਂ ਹੋਈ ਹੈ।