ਨਗਰ ਨਿਗਮ ਪਟਿਆਲਾ ਦੇ ਨਵੇਂ ਮੇਅਰ ਬਣੇ ਕੁੰਦਨ ਗੋਗੀਆ, ਹਰਿੰਦਰ ਕੋਹਲੀ ਤੇ ਜਗਦੀਪ ਸਿੰਘ ਰਾਏ ਨੂੰ ਚੁਣਿਆ ਡਿਪਟੀ ਮੇਅਰ।
ਨਗਰ ਨਿਗਮ ਪਟਿਆਲਾ ਦੇ ਨਵੇਂ ਮੇਅਰ ਬਣੇ ਕੁੰਦਨ ਗੋਗੀਆ, ਹਰਿੰਦਰ ਕੋਹਲੀ ਤੇ ਜਗਦੀਪ ਸਿੰਘ ਰਾਏ ਨੂੰ ਚੁਣਿਆ ਡਿਪਟੀ ਮੇਅਰ।
ਪਟਿਆਲਾ, 10 ਜਨਵਰੀ: ਨਗਰ ਨਿਗਮ ਪਟਿਆਲਾ ਦੇ ਹਾਊਸ ਦੇ ਕੌਂਸਲਰਾਂ ਨੂੰ ਸਹੁੰ ਚੁਕਾਉਣ ਤੋਂ ਬਾਅਦ ਅੱਜ ਕੁੰਦਨ ਗੋਗੀਆ ਨੂੰ ਨਗਰ ਨਿਗਮ ਦਾ ਨਵਾਂ ਮੇਅਰ ਚੁਣ ਲਿਆ ਗਿਆ। ਜਦੋਂਕਿ ਹਰਿੰਦਰ ਕੋਹਲੀ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਵਜੋਂ ਜਗਦੀਪ ਸਿੰਘ ਰਾਏ ਨੂੰ ਚੁਣਿਆਂ ਗਿਆ। ਇਹ ਚੋਣ ਪ੍ਰਕ੍ਰਿਆ ਸਰਵਸੰਮਤੀ ਨਾਲ ਨੇਪਰੇ ਚੜ੍ਹੀ। ਇਸ ਤੋਂ ਬਾਅਦ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਮੌਜੂਦਗੀ ਵਿੱਚ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨੇ ਆਪਣੇ ਅਹੁਦੇ ਸੰਭਾਲੇ। ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਵੀ ਮੌਜੂਦ ਸਨ।