ਸੁਖਬੀਰ ਬਾਦਲ ਦੇ ਅਸਤੀਫਾ ਮਨਜ਼ੂਰੀ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ…

ਸੁਖਬੀਰ ਬਾਦਲ ਦੇ ਅਸਤੀਫਾ ਮਨਜ਼ੂਰੀ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ… 

ਅੰਮ੍ਰਿਤਸਰ, 11 ਜਨਵਰੀ 2025- ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅਹਿਮ ਮੀਟਿੰਗ ਕੀਤੀ ਸੀ ਜਿਸ ਵਿੱਚ ਉਹਨਾਂ ਨੇ ਸੁਖਬੀਰ ਬਾਦਲ ਵੱਲੋਂ ਦਿੱਤੇ ਅਸਤੀਫੇ ਨੂੰ ਮਨਜ਼ੂਰ ਕਰ ਲਿਆ।ਜਿਸ ਤੋਂ ਬਾਅਦ ਪਹਿਲਾ ਬਿਆਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਸਾਹਮਣੇ ਆਇਆ ਹੈ।ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਦੇ ਅਸਤੀਫੇ ਦੀ ਮਨਜ਼ੂਰੀ ਨੂੰ ਦੇਖਦੇ ਹੋਏ ਇਹ ਸਹੀ ਕਦਮ ਹੈ। ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਅੱਜ ਗਿਆਨੀ ਰਘਬੀਰ ਸਿੰਘ ਨੇ ਉਸ ਦਾ ਸਵਾਗਤ ਕੀਤਾ ਅਤੇ ਉਹਨਾਂ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਵੱਲੋਂ ਦਿੱਤੇ ਅਸਤੀਫੇ ਨੂੰ ਲੈ ਕੇ ਉਹਨਾਂ ਕੋਲ ਸੂਚਨਾਵਾਂ ਪ੍ਰਾਪਤ ਉਹ ਚੁੱਕੀਆਂ ਹਨ। ਉਹਨਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਬਣਾਈ ਗਈ ਸੱਤ ਮੈਂਬਰੀ ਟੀਮ ਅੱਜ ਵੀ ਉਸੇ ਜਗ੍ਹਾ ਤੇ ਹੀ ਸਟੈਂਡ ਕਰਦੀ ਹੈ ਜਿਸ ਜਗ੍ਹਾ ਤੇ ਉਹਨਾਂ ਵੱਲੋਂ ਕਿਹਾ ਗਿਆ ਸੀ ਅਤੇ ਇਸ ਦਾ ਖੁਦ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਕੀਤਾ ਗਿਆ ਹੈ। 

Share this post