ਉੱਤਰੀ ਭਾਰਤ ‘ਚ ਭਾਰੀ ਮੀਂਹ ਦੀ ਸੰਭਾਵਨਾ…
ਉੱਤਰੀ ਭਾਰਤ ‘ਚ ਭਾਰੀ ਮੀਂਹ ਦੀ ਸੰਭਾਵਨਾ…
14 ਜਨਵਰੀ:- ਮੌਸਮ ਵਿਭਾਗ ਨੇ ਪੰਜਾਬ ਦੇ ਮੌਸਮ ਬਾਰੇ 15 ਤੋਂ 18 ਜਨਵਰੀ ਤੱਕ ਦੀ ਭਵਿੱਖਬਾਣੀ ਜਾਰੀ ਕੀਤੀ ਹੈ।ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋ ਗਈ ਹੈ।ਇਸ ਕਾਰਨ ਉੱਤਰੀ ਭਾਰਤ ਵਿੱਚ ਬਹੁਤ ਭਾਰੀ ਮੀਂਹ ਪਵੇਗਾ ਅਤੇ ਪਹਾੜੀ ਇਲਾਕਿਆਂ ਵਿੱਚ ਭਾਰੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਇਸ ਨਾਲ ਮੈਦਾਨੀ ਇਲਾਕਿਆਂ ਵਿੱਚ ਕੜਾਕੇ ਦੀ ਠੰਡ ਵਧੇਗੀ। 14 ਜਨਵਰੀ ਨੂੰ ਮਕਰ ਸੰਕ੍ਰਾਂਤੀ ਵਾਲੇ ਦਿਨ ਇਹ ਮੌਸਮ ਤਬਦੀਲੀ ਰਾਜਸਥਾਨ ਵੱਲੋਂ ਭਾਰਤ ਵਿੱਚ ਦਾਖਲ ਹੋਵੇਗੀ, ਜਿਸ ਨਾਲ ਰਾਜਸਥਾਨ ਦੇ ਪੂਰਬੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਇਸ ਤੋਂ ਬਾਅਦ ਇਸ ਪੱਛਮੀ ਗੜਬੜ ਦਾ ਅਸਰ 15 ਅਤੇ 18 ਜਨਵਰੀ ਨੂੰ ਦਿੱਲੀ-ਐਨਸੀਆਰ ਵਿੱਚ ਵੀ ਦੇਖਣ ਨੂੰ ਮਿਲੇਗਾ। ਇਸ ਦੌਰਾਨ ਚੰਡੀਗੜ੍ਹ, ਅੰਬਾਲਾ, ਲੁਧਿਆਣਾ, ਜਲੰਧਰ, ਸੋਨੀਪਤ, ਪਾਣੀਪਤ ਅਤੇ ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ ਵਰਗੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ, 15 ਤੋਂ 18 ਜਨਵਰੀ ਦੇ ਦੌਰਾਨ ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਹਲਕੀ ਬਾਰਿਸ਼ ਅਤੇ ਭਾਰੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਦੱਖਣੀ ਭਾਰਤ, ਖਾਸ ਤੌਰ 'ਤੇ ਤਾਮਿਲਨਾਡੂ ਅਤੇ ਕੇਰਲ ਵਿੱਚ 15 ਜਨਵਰੀ ਨੂੰ ਭਾਰੀ ਮੀਂਹ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ, ਅਤੇ ਇਹ ਮੀਂਹ ਦੱਖਣੀ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦੇ ਕੁਝ ਹਿੱਸਿਆਂ ਵਿੱਚ ਵੀ ਹੋ ਸਕਦਾ ਹੈ।