27 ਜਨਵਰੀ ਤੱਕ ਪੰਜਾਬ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਹੋਈਆਂ ਰੱਦ

27 ਜਨਵਰੀ ਤੱਕ ਪੰਜਾਬ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਹੋਈਆਂ ਰੱਦ 

14 ਜਨਵਰੀ:- ਗਣਤੰਤਰ ਦਿਵਸ ਦੇ ਮੱਦੇਨਜ਼ਰ 27 ਜਨਵਰੀ ਤੱਕ ਸੂਬੇ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਹੁਕਮ ਪੰਜਾਬ ਦੇ ਡੀ.ਜੀ.ਪੀ . ਗੌਰਵ ਯਾਦਵ ਨੇ ਜਾਰੀ ਕੀਤੇ ਹਨ। ਡੀ.ਜੀ.ਪੀ. ਦੇ ਹੁਕਮਾਂ ਅਨੁਸਾਰ 27 ਜਨਵਰੀ ਤੱਕ ਪੰਜਾਬ ਪੁਲਿਸ ਦੇ ਕਿਸੇ ਵੀ ਮੁਲਾਜ਼ਮ ਦੀ ਛੁੱਟੀ ਮਨਜ਼ੂਰ ਨਹੀਂ ਕੀਤੀ ਜਾਵੇਗੀ।  ਪੰਜਾਬ ਪੁਲਿਸ ਦੇ ਆਈਜੀ ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਗਣਤੰਤਰ ਦਿਵਸ ਦੀ ਆਮਦ ਉਤੇ ਸੁਰੱਖਿਆ ਪ੍ਰਬੰਧਾਂ ਨੂੂੰ ਪੁਖਤਾ ਰੱਖਣ ਲਈ ਇਹ ਆਦੇਸ਼ ਜਾਰੀ ਕੀਤੇ ਗਏ ਹਨ। 

 

 

Share this post