ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦੇ ਇਸ ਨਾਂ ਨੂੰ ਮਿਲੀ ਮਨਜ਼ੂਰੀ।
ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦੇ ਇਸ ਨਾਂ ਨੂੰ ਮਿਲੀ ਮਨਜ਼ੂਰੀ।
14 ਜਨਵਰੀ:- ਪੰਜਾਬ ਦੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਐਲਾਨ ਹੋ ਗਿਆ ਹੈ, ਪਾਰਟੀ ਦਾ ਨਾਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਰੱਖਿਆ ਹੈ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਪਾਰਟੀ ਦਾ ਪ੍ਰਧਾਨ ਬਣਾਇਆ ਹੈ। ਪ੍ਰਧਾਨ ਅੰਮ੍ਰਿਤਪਾਲ ਸਿੰਘ ਦੇ ਇਸ ਸਮੇਂ ਜੇਲ੍ਹ ਵਿੱਚ ਹੋਣ ਕਾਰਨ ਪਾਰਟੀ ਨੂੰ ਚਲਾਉਣ ਲਈ ਕਮੇਟੀ ਬਣਾਈ ਗਈ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਫਰੀਦਕੋਟ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਵੀ ਮੌਜੂਦ ਸਨ। ਪਾਰਟੀ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਦੱਸਿਆ ਕਿ ਪਾਰਟੀ ਲਈ 3 ਨਾਂ ਚੋਣ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚ ਇਸ ਨਾਂ (ਅਕਾਲੀ ਦਲ ਵਾਰਿਸ ਪੰਜਾਬ ਦੇ) ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।