ਸੰਦੀਪ ਦੀਕਸ਼ਿਤ ਮਾਣਹਾਨੀ ਮਾਮਲੇ 'ਚ ਰਾਊਜ਼ ਐਵੇਨਿਊ ਅਦਾਲਤ ਵੱਲੋਂ ਆਤਿਸ਼ੀ ਅਤੇ ਸੰਜੇ ਸਿੰਘ ਨੂੰ ਨੋਟਿਸ ਜਾਰੀ।

ਸੰਦੀਪ ਦੀਕਸ਼ਿਤ ਮਾਣਹਾਨੀ ਮਾਮਲੇ 'ਚ ਰਾਊਜ਼ ਐਵੇਨਿਊ ਅਦਾਲਤ ਵੱਲੋਂ ਆਤਿਸ਼ੀ ਅਤੇ ਸੰਜੇ ਸਿੰਘ ਨੂੰ ਨੋਟਿਸ ਜਾਰੀ।

ਨਵੀਂ ਦਿੱਲੀ, 16 ਜਨਵਰੀ:- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਅਤੇ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਕਾਂਗਰਸ ਨੇਤਾ ਸੰਦੀਪ ਦੀਕਸ਼ਿਤ ਦੇ ਮਾਣਹਾਨੀ ਮਾਮਲੇ 'ਚ ਦਿੱਤਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 27 ਜਨਵਰੀ ਨੂੰ ਹੋਵੇਗੀ। ਨਵੀਂ ਦਿੱਲੀ ਤੋਂ ਕਾਂਗਰਸ ਦੇ ਉਮੀਦਵਾਰ ਸੰਦੀਪ ਦੀਕਸ਼ਿਤ ਨੇ ਆਪਣੀ ਸ਼ਿਕਾਇਤ 'ਚ ਕਿਹਾ ਕਿ 26 ਦਸੰਬਰ ਨੂੰ ਨਵੀਂ ਦਿੱਲੀ 'ਚ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ 'ਤੇ ਅਤੇ ਕਾਂਗਰਸ 'ਤੇ ਮਾਣਹਾਨੀ ਦੇ ਦੋਸ਼ ਲਾਏ ਗਏ ਸਨ। ਸੀਐਮ ਆਤਿਸ਼ੀ ਅਤੇ ਸੰਜੇ ਸਿੰਘ ਨੇ ਕਿਹਾ ਸੀ ਕਿ ਸੰਦੀਪ ਦੀਕਸ਼ਿਤ ਨੇ ਕੇਜਰੀਵਾਲ ਨੂੰ ਹਰਾਉਣ ਲਈ ਭਾਜਪਾ ਤੋਂ ਕਰੋੜਾਂ ਰੁਪਏ ਲਏ ਹਨ ਅਤੇ ਉਹ 'ਆਪ' ਨੂੰ ਹਰਾਉਣ ਲਈ ਭਾਜਪਾ ਨਾਲ ਮਿਲ ਕੇ ਸਾਜ਼ਿਸ਼ ਰਚ ਰਹੇ ਹਨ।

 

Share this post