ਫਿਲਮ 'ਐਮਰਜੈਂਸੀ' ਦੇ ਰਿਲੀਜ਼ ਹੋਣ ‘ਤੇ ਪੰਜਾਬ ਦੇ ਸਿੱਖ ਸੰਗਠਨਾਂ ਨੇ ਸਿਨੇਮਾਘਰਾਂ ਦੇ ਬਾਹਰ ਕੀਤੇ ਵਿਰੋਧ ਪ੍ਰਦਰਸ਼ਨ,

ਫਿਲਮ 'ਐਮਰਜੈਂਸੀ' ਦੇ ਰਿਲੀਜ਼ ਹੋਣ ‘ਤੇ ਪੰਜਾਬ ਦੇ ਸਿੱਖ ਸੰਗਠਨਾਂ ਨੇ ਸਿਨੇਮਾਘਰਾਂ ਦੇ ਬਾਹਰ ਕੀਤੇ ਵਿਰੋਧ ਪ੍ਰਦਰਸ਼ਨ,

17 ਜਨਵਰੀ: ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ, ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' ਸ਼ੁੱਕਰਵਾਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ। ਸਿੱਖ ਸੰਗਠਨਾਂ, ਖਾਸ ਕਰਕੇ ਪੰਜਾਬ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਮੋਹਾਲੀ ਵਿੱਚ ਸਿਨੇਮਾਘਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਹੋਏ, ਜਿਸ ਕਾਰਨ ਸ਼ੋਅ ਮੁਅੱਤਲ ਕਰ ਦਿੱਤੇ ਗਏ ਹਨ। ਫਿਲਮ ਨੂੰ ਇਨ੍ਹਾਂ ਸ਼ਹਿਰਾਂ ਵਿੱਚ ਕਿਤੇ ਵੀ ਨਹੀਂ ਦਿਖਾਇਆ ਜਾ ਰਿਹਾ। ਸ਼੍ਰੋਮਣੀ ਕਮੇਟੀ ਨੇ ਫਿਲਮ 'ਤੇ ਇਤਿਹਾਸਕ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਹੈ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸੂਬੇ ਵਿੱਚ ਫਿਲਮ 'ਤੇ ਪਾਬੰਦੀ ਲਗਾਉਣ ਦੀ ਅਪੀਲ ਕੀਤੀ ਸੀ।ਧਾਮੀ ਨੇ ਦੋਸ਼ ਲਗਾਇਆ ਕਿ 1975 ਦੇ ਐਮਰਜੈਂਸੀ ਸਮੇਂ ਦੌਰਾਨ ਸਿੱਖ ਭਾਈਚਾਰੇ ਦਾ ਚਿੱਤਰਣ ਇਤਿਹਾਸਕ ਰਿਕਾਰਡਾਂ ਨਾਲ ਮੇਲ ਨਹੀਂ ਖਾਂਦਾ ਅਤੇ ਉਨ੍ਹਾਂ ਦੇ ਸੰਘਰਸ਼ਾਂ ਅਤੇ ਕੁਰਬਾਨੀਆਂ ਨੂੰ ਗਲਤ ਢੰਗ ਨਾਲ ਪੇਸ਼ ਕਰਦਾ ਹੈ।ਪੰਜਾਬ ਸਰਕਾਰ ਨੇ ਅਜੇ ਤੱਕ ਇਸ ਮਾਮਲੇ 'ਤੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ। ਹਾਲਾਂਕਿ, 'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਟਿੱਪਣੀ ਕੀਤੀ ਕਿ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਵਾਲੀ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹਾਲਾਂਕਿ, ਇਸ ਫਿਲਮ ‘ਤੇ ਕੰਗਨਾ ਰਣੌਤ ਦਾ ਕਹਿਣਾ ਹੈ ਕਿ ਇਹ ਫਿਲਮ ਸਿੱਖ ਭਾਈਚਾਰੇ ਦਾ ਅਪਮਾਨ ਨਹੀਂ ਕਰਦੀ। ਐਮਰਜੈਂਸੀ ਫਿਲਮ ਦਾ ਉਦੇਸ਼ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਅਗਵਾਈ ਹੇਠ ਐਮਰਜੈਂਸੀ ਯੁੱਗ ਦੀ ਸੱਚਾਈ ਨੂੰ ਦਰਸਾਉਣਾ ਸੀ।

Share this post