ਡੱਲੇਵਾਲ ਦੇ ਮਰਨ ਵਰਤ ਦਾ ਅੱਜ 54ਵਾਂ ਦਿਨ, ਮੁੜ ਵਿਗੜੀ ਉਨ੍ਹਾਂ ਦੀ ਸਿਹਤ।

ਡੱਲੇਵਾਲ ਦੇ ਮਰਨ ਵਰਤ ਦਾ ਅੱਜ 54ਵਾਂ ਦਿਨ, ਮੁੜ ਵਿਗੜੀ ਉਨ੍ਹਾਂ ਦੀ ਸਿਹਤ।

ਖਨੌਰੀ ਬਾਰਡਰ, 18 ਜਨਵਰੀ:- ਖਨੌਰੀ ਸਰਹੱਦ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 54ਵਾਂ ਦਿਨ ਹੈ। ਮੁੜ ਉਨ੍ਹਾਂ ਦੀ ਹਾਲਤ ਵਿਗੜਨ ਦੀ ਜਾਣਕਾਰੀ ਮਿਲੀ ਕਿ ਅੱਜ ਸਵੇਰੇ ਤੜਕਸਾਰ ਕਰੀਬ 2 ਵਜੇ ਜਗਜੀਤ ਸਿੰਘ ਡੱਲੇਵਾਲ ਨੂੰ ਉਲਟੀਆਂ ਆਉਣ ਲੱਗੀਆਂ। ਫਿਲਹਾਲ ਡਾਕਟਰਾਂ ਦੀਆਂ ਟੀਮਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਡੱਲੇਵਾਲ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਦਾ ਕਹਿਣਾ ਹੈ ਕਿ ਪਾਣੀ ਨਾ ਪਚਣ ਕਾਰਨ ਉਨ੍ਹਾਂ ਦਾ ਸਰੀਰ ਖੁਦ ਨੂੰ ਹੀ ਖਾ ਰਿਹਾ ਹੈ। ਡੱਲੇਵਾਲ ਦੀ ਹਾਲਤ ਬੇਹੱਦ ਨਾਜ਼ੂਕ ਹੋਣ ਕਾਰਨ ਮੈਡੀਕਲ ਸਹਾਇਤਾ ਦੀ ਬਹੁਤ ਜਿਆਦਾ ਜ਼ਰੂਰਤ ਹੈ। ਪਰ ਉਹ ਇਲਾਜ ਤੋਂ ਲਗਾਤਾਰ ਇਨਕਾਰ ਕਰ ਰਹੇ ਹਨ। 

Share this post