ਸਰਵ ਉੱਚ ਅਦਾਲਤ ਨੇ ਕੇਂਦਰ ਸਰਕਾਰ ਨੂੰ ਰਾਜੋਆਣਾ ‘ਤੇ ਫੈਸਲੇ ਲਈ ਦਿੱਤਾ ਹੋਰ ਸਮਾਂ।

ਸਰਵ ਉੱਚ ਅਦਾਲਤ ਨੇ ਕੇਂਦਰ ਸਰਕਾਰ ਨੂੰ ਰਾਜੋਆਣਾ ‘ਤੇ ਫੈਸਲੇ ਲਈ ਦਿੱਤਾ ਹੋਰ ਸਮਾਂ।

20 ਜਨਵਰੀ:- ਕੇਂਦਰ ਦੀ ਬੇਨਤੀ ’ਤੇ, ਸਰਵ ਉੱਚ ਅਦਾਲਤ ਨੇ ਮੌਤ ਦੀ ਸਜ਼ਾ ਪ੍ਰਾਪਤ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਜਵਾਬ ਦਾਇਰ ਕਰਨ ਲਈ ਕੇਂਦਰ ਸਰਕਾਰ ਨੂੰ ਹੋਰ ਸਮਾਂ ਦਿੱਤਾ, ਜਿਸ ਵਿੱਚ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਲਈ ਉਸਨੂੰ ਦਿੱਤੀ ਗਈ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕੀਤੀ ਗਈ ਸੀ। ਕੇਂਦਰ ਵੱਲੋਂ ਰਹਿਮ ਦੀ ਅਪੀਲ 'ਤੇ ਫੈਸਲਾ ਲੈਣ ਲਈ ਹੋਰ ਸਮਾਂ ਮੰਗਣ ਤੋਂ ਬਾਅਦ ਜਸਟਿਸ ਬੀ.ਆਰ. ਗਵਈ, ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਕੇ.ਵੀ. ਵਿਸ਼ਵਨਾਥਨ ਦੇ ਬੈਂਚ ਨੇ ਮਾਮਲੇ ਨੂੰ 18 ਮਾਰਚ ਦੀ ਸੁਣਵਾਈ ਲਈ ਮੁਲਤਵੀ ਕਰ ਦਿੱਤਾ। ਸਰਵ ਉੱਚ ਅਦਾਲਤ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕੋਈ ਫ਼ੈਸਲਾ ਨਹੀਂ ਲਿਆ ਤਾਂ ਮੈਰਿਟ ਦੇ ਆਧਾਰ ’ਤੇ ਸੁਣਵਾਈ ਕਰਾਂਗੇ।

Share this post