1984 ਸਿੱਖ ਨਸਕੁਸ਼ੀ ਮਾਮਲਾ: ਦਿੱਲੀ ਦੀ ਅਦਾਲਤ ਨੇ ਸੱਜਣ ਕੁਮਾਰ ਖਿਲਾਫ਼ 31 ਜਨਵਰੀ ਤੱਕ ਟਲਿਆ ਫੈਸਲਾ।
1984 ਸਿੱਖ ਨਸਕੁਸ਼ੀ ਮਾਮਲਾ: ਦਿੱਲੀ ਦੀ ਅਦਾਲਤ ਨੇ ਸੱਜਣ ਕੁਮਾਰ ਖਿਲਾਫ਼ 31 ਜਨਵਰੀ ਤੱਕ ਟਲਿਆ ਫੈਸਲਾ।
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਮੰਗਲਵਾਰ ਨੂੰ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਕਤਲ ਕੇਸ ਵਿੱਚ ਆਪਣਾ ਫ਼ੈਸਲਾ ਮੁਲਤਵੀ ਕਰ ਦਿੱਤਾ ਹੈ।ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਇਸਤਗਾਸਾ ਪੱਖ ਵੱਲੋਂ ਕੁਝ ਖਾਸ ਨੁਕਤਿਆਂ 'ਤੇ ਹੋਰ ਦਲੀਲਾਂ ਪੇਸ਼ ਕਰਨ ਲਈ ਸਮਾਂ ਮੰਗਣ ਤੋਂ ਬਾਅਦ ਫ਼ੈਸਲਾ 31 ਜਨਵਰੀ ਤਕ ਮੁਲਤਵੀ ਕਰ ਦਿੱਤਾ। ਇਹ ਮਾਮਲਾ 1 ਨਵੰਬਰ, 1984 ਨੂੰ ਸਰਸਵਤੀ ਵਿਹਾਰ ਇਲਾਕੇ ਵਿਚ ਪਿਤਾ-ਪੁੱਤਰ ਦੀ ਹੱਤਿਆ ਨਾਲ ਸੰਬੰਧਿਤ ਹੈ।