ਭਾਰਤ ਨੇ ਮਲੇਸ਼ੀਆ ਨੂੰ 10 ਵਿਕਟਾਂ ਨਾਲ ਹਰਾਇਆ, ਵਿਸ਼ਵ ਕੱਪ 'ਚ ਲਗਾਤਾਰ ਦੂਜੀ ਜਿੱਤ

ਭਾਰਤ ਨੇ ਮਲੇਸ਼ੀਆ ਨੂੰ 10 ਵਿਕਟਾਂ ਨਾਲ ਹਰਾਇਆ, ਵਿਸ਼ਵ ਕੱਪ 'ਚ ਲਗਾਤਾਰ ਦੂਜੀ ਜਿੱਤ

21 ਜਨਵਰੀ- ਮੌਜੂਦਾ ਚੈਂਪੀਅਨ ਭਾਰਤ ਨੇ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ 'ਚ ਲਗਾਤਾਰ ਦੂਜਾ ਮੈਚ ਜਿੱਤ ਲਿਆ ਹੈ। ਮੰਗਲਵਾਰ ਨੂੰ ਟੀਮ ਨੇ ਮਲੇਸ਼ੀਆ ਨੂੰ 10 ਵਿਕਟਾਂ ਨਾਲ ਹਰਾਇਆ। ਕੁਆਲਾਲੰਪੁਰ ਵਿੱਚ ਮਲੇਸ਼ੀਆ ਨੇ ਪਹਿਲਾਂ ਬੱਲੇਬਾਜ਼ੀ ਕੀਤੀ ਪਰ ਟੀਮ 31 ਦੌੜਾਂ ਹੀ ਬਣਾ ਸਕੀ। ਭਾਰਤ ਨੇ ਪਹਿਲੇ ਮੈਚ ਵਿੱਚ ਵੈਸਟਇੰਡੀਜ਼ ਨੂੰ 9 ਵਿਕਟਾਂ ਨਾਲ ਹਰਾਇਆ ਸੀ। ਭਾਰਤ ਲਈ ਸਪਿੰਨਰ ਵੈਸ਼ਨਵੀ ਸ਼ਰਮਾ ਨੇ 5 ਦੌੜਾਂ ਦੇ ਕੇ 5 ਵਿਕਟਾਂ ਲਈਆਂ, ਜਿਸ ਵਿਚ ਹੈਟ੍ਰਿਕ ਵੀ ਸ਼ਾਮਲ ਹੈ। ਉਸ ਨੂੰ ਮੈਚ ਆਫ਼ ਦਾ ਪਲੇਅਰ ਚੁਣਿਆ ਗਿਆ। 31 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਨੇ ਬਿਨਾਂ ਕੋਈ ਵਿਕਟ ਗੁਆਏ 2.5 ਓਵਰਾਂ ਵਿੱਚ ਟੀਚਾ ਹਾਸਲ ਕਰ ਲਿਆ। ਭਾਰਤ ਲਈ ਗੋਂਗੜੀ ਤ੍ਰਿਸ਼ਾ ਨੇ 12 ਗੇਂਦਾਂ 'ਤੇ 27 ਦੌੜਾਂ ਅਤੇ ਜੀ ਕਮਲਿਨੀ ਨੇ 5 ਗੇਂਦਾਂ 'ਤੇ 4 ਦੌੜਾਂ ਬਣਾਈਆਂ।

Share this post