ਦੋ ਸਾਲਾਂ ਬਾਅਦ ਗਣਤੰਤਰ ਦਿਵਸ ਪਰੇਡ ’ਚ ਪੰਜਾਬ ਦੀ ਝਾਕੀ ਦੇ ਮੁੜ ਦਰਸ਼ਨ ਹੋਣਗੇ।

ਦੋ ਸਾਲਾਂ ਬਾਅਦ ਗਣਤੰਤਰ ਦਿਵਸ ਪਰੇਡ ’ਚ ਪੰਜਾਬ ਦੀ ਝਾਕੀ ਦੇ ਮੁੜ ਦਰਸ਼ਨ ਹੋਣਗੇ।

23 ਜਨਵਰੀ: ਦੋ ਸਾਲਾਂ ਦੇ ਵਕਫ਼ੇ ਬਾਅਦ ਰਾਜਧਾਨੀ ਦਿੱਲੀ ’ਚ ਗਣਤੰਤਰ ਦਿਵਸ ਪਰੇਡ ’ਚ ਪੰਜਾਬ ਦੀ ਝਾਕੀ ਦੇ ਮੁੜ ਦਰਸ਼ਨ ਹੋਣਗੇ। ਬੀਤੇ ਦਿਨੀਂ ਕੇਂਦਰੀ ਰੱਖਿਆ ਮਤੰਰਾਲੇ ਵੱਲੋਂ ਗਣਤੰਤਰ ਦਿਵਸ ਦੀ ਪਰੇਡ ’ਚ ਜਿਨ੍ਹਾਂ 15 ਸੂਬਿਆਂ ਤੇ ਕੇਂਦਰ ਸ਼ਾਸਿਤ ਰਾਜਾਂ ਦੀਆਂ ਝਾਕੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਉਨ੍ਹਾਂ ’ਚ ਪੰਜਾਬ, ਹਰਿਆਣਾ, ਚੰਡੀਗਡ਼੍ਹ, ਆਂਧਰਾਂ ਪ੍ਰਦੇਸ਼, ਬਿਹਾਰ, ਦਾਦਰਾ ਨਗਰ ਹਵੇਲੀ ਅਤੇ ਦਮਨ ਤੇ ਦੀਵ, ਗੋਆ, ਗੁਜਰਾਤ, ਝਾਰਖੰਡ, ਕਰਨਾਟਕ, ਮੱਧ ਪ੍ਰਦੇਸ਼, ਤ੍ਰਿਪੁਰਾ, ਉਤਰਾਖੰਡ, ਉੱਤਰ ਪ੍ਰਦੇਸ਼ ਤੇ ਪੱਛਮੀ ਬੰਗਾਲ ਸ਼ਾਮਲ ਹਨ। ਪੰਜਾਬ ਦੇ ਲੋਕ ਸੰਪਰਕ ਵਿਭਾਗ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੇਂਦਰੀ ਰੱਖਿਆ ਮੰਤਰਾਲੇ ਵੱਲੋਂ ਮਨਜ਼ੂਰੀ ਮਿਲਣ ’ਤੇ ਪੰਜਾਬ ਸਰਕਾਰ ਦੇ ਲੋਕ ਸੰਪਰਕ ਵਿਭਾਗ ਨੇ ਪੂਰੀ ਰੂਹ ਨਾਲ ਝਾਕੀ ਤਿਆਰ ਕਰਵਾਈ ਹੈ। ਪੰਜਾਬ ਦੀ ਝਾਕੀ ਬਾਕੀ ਸੂਬਿਆਂ ਨਾਲੋਂ ਬਿਲਕੁੱਲ ਵੱਖਰੀ ਹੋਵੇਗੀ। ਇਹ ਝਾਕੀ ਬਾਬਾ ਸ਼ੇਖ਼ ਫ਼ਰੀਦ ਨੂੰ ਸਮਰਪਿਤ ਹੋਵੇਗੀ। ਪਰੇਡ ਦੌਰਾਨ ਝਾਕੀ ’ਚ ਬਾਬਾ ਸ਼ੇਖ਼ ਫ਼ਰੀਦ ਦੇ ਸਲੋਕ ਵੀ ਪੜ੍ਹੇ ਜਾਣਗੇ। ਦੇਸ਼ ਨੂੰ ਅਨਾਜ਼ ਦੇ ਮਾਮਲੇ ’ਚ ਸਵੈ ਨਿਰਭਰ ਬਣਾਉਣ ਲਈ ਪੰਜਾਬ ਨੇ ਵੱਡਾ ਯੋਗਦਾਨ ਪਾਇਆ ਹੈ। ਸਾਲ 2023 ਤੇ 2024 ’ਚ ਕੇਂਦਰੀ ਰੱਖਿਆ ਮੰਤਰਾਲੇ ਨੇ ਪੰਜਾਬ ਸਮੇਤ ਕਈ ਹੋਰਨਾਂ ਸੂਬਿਆਂ ਦੀ ਝਾਕੀ ਨੂੰ ਗਣਤੰਤਰ ਦਿਵਸ ਪਰੇਡ ’ਚੋ ਬਾਹਰ ਕਰ ਦਿੱਤਾ ਸੀ, ਪੰਜਾਬ ਨੇ ਇਸ ’ਤੇ ਸਖ਼ਤ ਇਤਰਾਜ ਪ੍ਰਗਟਾਇਆ ਸੀ। 

Share this post