ਗਣਤੰਤਰ ਦਿਵਸ ਪਰੇਡ ਅਤੇ ਸੰਸਦ ਸੈਸ਼ਨ ਵਿੱਚ ਹਿੱਸਾ ਲੈਣ ਦੀ ਭਾਈ ਅੰਮ੍ਰਿਤਪਾਲ ਸਿੰਘ ਨੇ ਦਾਇਰ ਕੀਤੀ ਪਟੀਸ਼ਨ

ਗਣਤੰਤਰ ਦਿਵਸ ਪਰੇਡ ਅਤੇ ਸੰਸਦ ਸੈਸ਼ਨ ਵਿੱਚ ਹਿੱਸਾ ਲੈਣ ਦੀ ਭਾਈ ਅੰਮ੍ਰਿਤਪਾਲ ਸਿੰਘ ਨੇ ਦਾਇਰ ਕੀਤੀ ਪਟੀਸ਼ਨ

23 ਜਨਵਰੀ: ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਸਥਾਪਨਾ ਦੇ ਦੋ ਹਫ਼ਤੇ ਬਾਅਦ ਹੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ।ਜਿਸ ਵਿੱਚ ਅੰਮ੍ਰਿਤਪਾਲ ਸਿੰਘ ਨੇ ਗਣਤੰਤਰ ਦਿਵਸ ਪਰੇਡ ਦੇਖਣ ਦੇ ਨਾਲ-ਨਾਲ ਸੰਸਦ ਸੈਸ਼ਨ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ।ਅੰਮ੍ਰਿਤਪਾਲ ਸਿੰਘ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਗਣਤੰਤਰ ਦਿਵਸ ਅਤੇ ਸੰਸਦ ਸੈਸ਼ਨ ਵਿੱਚ ਉਨ੍ਹਾਂ ਦੀ ਭਾਗੀਦਾਰੀ ਨਿਆਂ ਅਤੇ ਸਮਾਨਤਾ ਦੇ ਹਿੱਤ ਵਿੱਚ ਹੈ। ਉਨ੍ਹਾਂ ਇਸਨੂੰ ਸੰਵਿਧਾਨ ਵਿੱਚ ਦਰਜ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਬੁਨਿਆਦੀ ਸਿਧਾਂਤਾਂ ਦਾ ਪ੍ਰਤੀਕ ਦੱਸਿਆ। ਅੰਮ੍ਰਿਤਪਾਲ ਨੇ ਕਿਹਾ ਹੈ ਕਿ ਰਾਸ਼ਟਰੀ ਮਹੱਤਵ ਵਾਲੇ ਇਨ੍ਹਾਂ ਪ੍ਰੋਗਰਾਮਾਂ ਵਿੱਚ ਉਸਦੀ ਮੌਜੂਦਗੀ ਜਨਤਕ ਹਿੱਤ ਦਾ ਵਿਸ਼ਾ ਹੈ। ਦੱਸਣਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਉਸ ਦਾ ਕਹਿਣਾ ਹੈ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਹੋਣ ਦੇ ਨਾਤੇ ਉਹ ਸੰਸਦ ਦੇ ਸੈਸ਼ਨਾਂ ਵਿੱਚ ਸ਼ਾਮਲ ਹੋਣ ਅਤੇ ਵਿਧਾਨਕ ਬਹਿਸਾਂ ਵਿੱਚ ਹਿੱਸਾ ਲੈਣ ਲਈ ਪਾਬੰਦ ਹਨ। ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਸੰਸਦ ਵਿਚ ਜਨਤਾ ਦੀਆਂ ਚਿੰਤਾਵਾਂ ਨੂੰ ਉਠਾਉਣ।

Share this post