ਕਪਿਲ ਸ਼ਰਮਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਕਪਿਲ ਸ਼ਰਮਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
23 ਜਨਵਰੀ: ਭਾਰਤ ਦੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੂੰ ਧਮਕੀ ਭਰੀ ਈ-ਮੇਲ ਮਿਲੀ ਹੈ, ਜਿਸ 'ਚ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।ਇਸ ਮੇਲ ਵਿੱਚ ਲਿਿਖਆ ਹੈ- “ਅਸੀਂ ਤੁਹਾਡੀਆਂ ਸਾਰੀਆਂ ਕਾਰਵਾਈਆਂ 'ਤੇ ਨਜ਼ਰ ਰੱਖ ਰਹੇ ਹਾਂ ਜੋ ਤੁਸੀਂ ਹਾਲ ਹੀ ਵਿੱਚ ਕੀਤੀਆਂ ਹਨ। ਇਹ ਮਾਮਲਾ ਤੁਹਾਡੇ ਧਿਆਨ ਵਿੱਚ ਲਿਆਉਣਾ ਜ਼ਰੂਰੀ ਹੈ। ਇਹ ਕੋਈ ਪਬਲੀਸਿਟੀ ਸਟੰਟ ਜਾਂ ਪਰੇਸ਼ਾਨ ਕਰਨ ਦੀ ਕੋਸ਼ਿਸ਼ ਨਹੀਂ ਹੈ। ਕਿਰਪਾ ਕਰਕੇ ਇਸ ਸੰਦੇਸ਼ ਨੂੰ ਗੰਭੀਰਤਾ ਨਾਲ ਲਓ, ਜੇਕਰ ਤੁਸੀਂ ਸਾਡੀ ਮੰਗ ਪੂਰੀ ਨਾ ਕੀਤੀ ਤਾਂ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਹੋ। ਜੇਕਰ 8 ਘੰਟਿਆਂ ਦੇ ਅੰਦਰ ਕੋਈ ਜਵਾਬ ਨਹੀਂ ਮਿਲਦਾ, ਤਾਂ ਅਸੀਂ ਲੋੜੀਂਦੀ ਕਾਰਵਾਈ ਕਰਾਂਗੇ”। ਕਪਿਲ ਸ਼ਰਮਾ ਤੋਂ ਇਲਾਵਾ ਇਸੇ ਈ-ਮੇਲ 'ਚ ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ, ਕਾਮੇਡੀਅਨ ਸੁਗੰਧਾ ਸ਼ਰਮਾ ਅਤੇ ਡਾਂਸ ਕੋਰੀਓਗ੍ਰਾਫਰ ਰੇਮੋ ਡਿਸੂਜ਼ਾ ਦੇ ਨਾਂ ਵੀ ਸ਼ਾਮਲ ਹਨ। ਇਸ ਸਬੰਧੀ ਮੁੰਬਈ ਪੁਲਿਸ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ। ਇਨ੍ਹਾਂ ਮਸ਼ਹੂਰ ਹਸਤੀਆਂ ਦੀ ਸ਼ਿਕਾਇਤ ਤੋਂ ਬਾਅਦ ਮੁੰਬਈ ਪੁਲਿਸ ਅਲਰਟ ਮੋਡ 'ਤੇ ਆ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਹ ਈਮੇਲ ਪਾਕਿਸਤਾਨ ਤੋਂ ਆਈ ਹੈ, ਜਿਸ ਦਾ ਪਤਾ ਦੋਨ99284੍ਗਮੳਿਲ.ਚੋਮ ਹੈ। ਇਸ ਨੂੰ ਭੇਜਣ ਵਾਲੇ ਵਿਅਕਤੀ ਦਾ ਨਾਂ ਵਿਸ਼ਨੂੰ ਦੱਸਿਆ ਜਾ ਰਿਹਾ ਹੈ, ਜਿਸ ਨੇ ਇਨ੍ਹਾਂ ਸਿਤਾਰਿਆਂ ਨੂੰ ਧਮਕੀ ਦਿੱਤੀ ਹੈ।