ਡੱਲੇਵਾਲ ਦੇ ਮਰਨ ਵਰਤ ਦਾ ਅੱਜ 60ਵਾਂ ਦਿਨ, ਤਾਜ਼ੀ ਹਵਾ ਤੇ ਧੁੱਪ ਆਉਣ ਨਾਲ ਸਿਹਤ ‘ਚ ਸੁਧਾਰ।

ਡੱਲੇਵਾਲ ਦੇ ਮਰਨ ਵਰਤ ਦਾ ਅੱਜ 60ਵਾਂ ਦਿਨ, ਤਾਜ਼ੀ ਹਵਾ ਤੇ ਧੁੱਪ ਆਉਣ ਨਾਲ ਸਿਹਤ ‘ਚ ਸੁਧਾਰ।

ਖਨੌਰੀ ਬਾਰਡਰ, 24 ਜਨਵਰੀ: ਕਿਸਾਨੀ ਮੰਗਾ ਨੂੰ ਲੈ ਕੇ ਖਨੌਰੀ ਬਾਰਡਰ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 60ਵਾਂ ਦਿਨ ਹੈ। ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਕਿ ਤਾਜ਼ੀ ਹਵਾ ਅਤੇ ਧੁੱਪ ਆਉਣ ਨਾਲ ਡੱਲੇਵਾਲ ਦੀ ਸਿਹਤ ਹੌਲੀ-ਹੌਲੀ ਠੀਕ ਹੋ ਰਹੀ ਹੈ। ਇਸ ਮੌਕੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ ਨੇ ਦੱਸਿਆ ਕਿ ਖਨੌਰੀ ਕਿਸਾਨ ਮੋਰਚੇ ਵਿਖੇ 28 ਜਨਵਰੀ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 30 ਜਨਵਰੀ ਨੂੰ ਭੋਗ ਪਾਏ ਜਾਣਗੇ, ਇਸ ਦਿਨ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਮੋਰਚੇ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਐਲਾਨੇ ਪ੍ਰੋਗਰਾਮ ਤਹਿਤ 26 ਜਨਵਰੀ ਨੂੰ 12 ਤੋਂ 1.30 ਵਜੇ ਤੱਕ ਕਿਸਾਨ ਦੇਸ਼ ਭਰ ‘ਚ ਟਰੈਕਟਰ ਮਾਰਚ ਕਰਨਗੇ, ਜਿਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।

Share this post