ਸੂਬਾ ਸਰਕਾਰ ਵੱਲੋਂ ਤਹਿਸੀਲਾਂ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਚਾਲੂ ਰੱਖਣ ਦੇ ਹੁਕਮ।
ਸੂਬਾ ਸਰਕਾਰ ਵੱਲੋਂ ਤਹਿਸੀਲਾਂ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਚਾਲੂ ਰੱਖਣ ਦੇ ਹੁਕਮ।
24 ਜਨਵਰੀ:- ਪੰਜਾਬ ਸਰਕਾਰ ਨੇ ਸਰਕਾਰੀ ਦਫਤਰਾਂ ਵਿਚ ਭ੍ਰਿਸ਼ਟਾਚਾਰ ਰੋਕਣ ਅਤੇ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨ ਲਈ ਇਕ ਹੋਰ ਵੱਡਾ ਕਦਮ ਚੁੱਕਿਆ ਹੈ। ਸੂਬਾ ਸਰਕਾਰ ਵੱਲੋਂ ਤਹਿਸੀਲਾਂ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਚਾਲੂ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਮੁੱਖ ਸਕੱਤਕ ਕਮ-ਵਿੱਤ ਕਮਿਸ਼ਨਰ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।