ਸ਼੍ਰੋਮਣੀ ਕਮੇਟੀ ਦੇ ਇਕ ਵਫ਼ਦ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਕਮਿਸ਼ਨਰ ਨਾਲ ਕੀਤੀ ਮੁਲਾਕਾਤ ।
ਸ਼੍ਰੋਮਣੀ ਕਮੇਟੀ ਦੇ ਇਕ ਵਫ਼ਦ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਕਮਿਸ਼ਨਰ ਨਾਲ ਕੀਤੀ ਮੁਲਾਕਾਤ ।
ਅੰਮ੍ਰਿਤਸਰ, 24 ਜਨਵਰੀ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ 'ਤੇ ਅੱਜ ਸ਼੍ਰੋਮਣੀ ਕਮੇਟੀ ਦੇ ਇਕ ਵਫ਼ਦ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਭੇਜੀ ਸੂਚੀ ਅਨੁਸਾਰ ਸਾਰੇ ਵੀਜ਼ੇ ਦੇਣ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਸਿੱਖ ਜਥਾ ਭੇਜੇ ਜਾਣ ਦੀ ਮੰਗ ਕੀਤੀ।