8 ਪੀਪੀਐਸ ਅਧਿਕਾਰੀਆਂ ਸਮੇਤ 19 ਪੰਜਾਬ ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

8 ਪੀਪੀਐਸ ਅਧਿਕਾਰੀਆਂ ਸਮੇਤ 19 ਪੰਜਾਬ ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ, 25 ਜਨਵਰੀ: ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ 'ਤੇ, ਪੰਜਾਬ ਦੇ ਰਾਜਪਾਲ ਨੇ ਅੱਜ ਗਣਤੰਤਰ ਦਿਵਸ-2025 ਮੌਕੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ।
ਪੰਜਾਬ ਦੇ ਰਾਜਪਾਲ ਨੇ ਪੁਲਿਸ ਚੌਕੀ ਜੈਜੋਂ, ਹੁਸ਼ਿਆਰਪੁਰ ਦੇ ਚਾਰ ਅਧਿਕਾਰੀਆਂ/ਕਰਮਚਾਰੀਆਂ, ਜਿਨ੍ਹਾਂ ਵਿੱਚ ਏਐਸਆਈ ਮੰਨਾ ਸਿੰਘ, ਏਐਸਆਈ ਰਾਜਿੰਦਰ ਸਿੰਘ, ਲੇਡੀ ਸੀਨੀਅਰ ਕਾਂਸਟੇਬਲ ਕੁਲਵਿੰਦਰ ਕੌਰ ਅਤੇ ਪੰਜਾਬ ਹੋਮਗਾਰਡ ਗੁਰਦੀਪ ਸਿੰਘ ਸ਼ਾਮਲ ਹਨ, ਦੇ ਨਾਵਾਂ ਦਾ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਐਲਾਨ ਕੀਤਾ।
ਇਸੇ ਤਰ੍ਹਾਂ ਸੀਆਈਡੀ ਯੂਨਿਟ ਲੁਧਿਆਣਾ ਦੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਵੀ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਸੇ ਤਰ੍ਹਾਂ ਅੱਠ ਪੀਪੀਐਸ ਅਧਿਕਾਰੀ ਐਸਪੀ ਪੀਬੀਆਈ ਸੰਗਰੂਰ ਨਵਰੀਤ ਸਿੰਘ ਵਿਰਕ, ਐਸਪੀ ਪੀਬੀਆਈ ਅਤੇ ਇੰਵੈਟੀਗੇਸ਼ਨ ਫਰੀਦਕੋਟ ਜਸਮੀਤ ਸਿੰਘ, ਐਸਪੀ ਹੈੱਡਕੁਆਰਟਰ ਗੁਰਦਾਸਪੁਰ ਜੁਗਰਾਜ ਸਿੰਘ, ਕਮਾਂਡੈਂਟ ਚੌਥੀ ਕਮਾਂਡੋ ਬਟਾਲੀਅਨ ਪਰਮਪਾਲ ਸਿੰਘ, ਜੁਆਇੰਟ ਡਾਇਰੈਕਟਰ ਵਿਜੀਲੈਂਸ ਬਿਊਰੋ ਦਿਗਵਿਜੈ ਕਪਿਲ, ਏਆਈਜੀ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ, ਐਸਪੀ ਡਿਟੈਕਟਿਵ ਅੰਮ੍ਰਿਤਸਰ ਦਿਹਾਤੀ ਹਰਿੰਦਰ ਸਿੰਘ ਅਤੇ ਡੀਐਸਪੀ ਲਾਅ ਐਂਡ ਆਰਡਰ ਵਿੰਗ ਸਮਰ ਪਾਲ ਸਿੰਘ ਉਨ੍ਹਾਂ 19 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਲਈ ਚੁਣਿਆ ਗਿਆ ਹੈ। ਬਾਕੀ ਅਧਿਕਾਰੀਆਂ/ਕਰਮਚਾਰੀਆਂ ਵਿੱਚ ਇੰਸਪੈਕਟਰ ਪਰਾਨ ਨਾਥ, ਇੰਸਪੈਕਟਰ ਪ੍ਰਿਤਪਾਲ ਸਿੰਘ, ਇੰਸਪੈਕਟਰ ਸੁਖਮੰਦਰ ਸਿੰਘ, ਇੰਸਪੈਕਟਰ ਮਨਫੂਲ ਸਿੰਘ, ਐਸਆਈ ਰਾਜੇਸ਼ ਕੁਮਾਰ, ਐਸਆਈ ਪਰਮਿੰਦਰ ਸਿੰਘ, ਐਸਆਈ ਜੁਗਲ ਕਿਸ਼ੋਰ ਸ਼ਰਮਾ, ਐਸਆਈ ਸੁਮੀਤ ਐਰੀ, ਏਐਸਆਈ ਹਰਪਾਲ ਸਿੰਘ, ਹੈੱਡ ਕਾਂਸਟੇਬਲ ਮੁਖਜੀਤ ਸਿੰਘ ਅਤੇ ਕਾਂਸਟੇਬਲ ਸਿਮਰਨਜੀਤ ਸਿੰਘ ਸ਼ਾਮਲ ਹਨ।

Share this post